Share on Facebook Share on Twitter Share on Google+ Share on Pinterest Share on Linkedin ਫੇਜ਼-1 ਤੋਂ ਫੇਜ਼-11 ਤੱਕ ਦੀਆਂ ਮਾਰਕੀਟਾਂ ਦੇ ਨਵੀਨੀਕਰਨ ’ਤੇ 6 ਕਰੋੜ ਖ਼ਰਚੇ ਜਾਣਗੇ: ਸਿੱਧੂ ਬਲਬੀਰ ਸਿੱਧੂ ਦੇ ਯਤਨਾਂ ਸਦਕਾ ਮੁਹਾਲੀ ਦੀਆਂ ਮਾਰਕੀਟਾਂ ਦੀ ਨੁਹਾਰ ਬਦਲਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ: ਸਥਾਨਕ ਵਿਧਾਇਕ ਅਤੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨਵੀਨੀਕਰਨ ਸਮੇਤ ਪੌਣੇ ਦੋ ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖੇ ਗਏ। ਸ੍ਰੀ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-1, ਫੇਜ਼-2 ਅਤੇ ਫੇਜ਼-6 ਦੀਆਂ ਮਾਰਕੀਟਾਂ ਵਿੱਚ ਕ੍ਰਮਵਾਰ 22 ਲੱਖ, 40 ਲੱਖ ਅਤੇ 45.1 ਲੱਖ ਰੁਪਏ ਦੀ ਲਾਗਤ ਵਾਲੇ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕੰਮਾਂ ’ਤੇ ਸਾਰਾ ਪੈਸਾ ਨਗਰ ਨਿਗਮ ਵੱਲੋਂ ਖ਼ਰਚ ਕੀਤਾ ਜਾਵੇਗਾ। ਸ੍ਰੀ ਸਿੱਧੂ ਨੇ ਦੱਸਿਆ ਕਿ ਫੇਜ਼-1 ਤੋਂ ਫੇਜ਼-11 ਅਤੇ ਸੈਕਟਰ-70 ਤੇ ਸੈਕਟਰ-71 ਦੀਆਂ ਸਮੂਹ ਮਾਰਕੀਟਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਨਵੀਨੀਕਰਨ ’ਤੇ ਛੇ ਕਰੋੜ ਰੁਪਏ ਤੋਂ ਵੱਧ ਦੀ ਰਕਮ ਖ਼ਰਚ ਕੀਤੀ ਜਾਵੇਗੀ। ਇੰਜ ਹੀ ਉਨ੍ਹਾਂ ਨੇ ਫੇਜ਼-7 ਦੇ ਵਸਨੀਕਾਂ ਦੀ ਪਿਆਸ ਬੁਝਾਉਣ ਲਈ ਪਾਰਕ ਵਿੱਚ ਨਵਾਂ ਟਿਊਬਵੈੱਲ ਲਗਾਇਆ ਜਾਵੇਗਾ ਅਤੇ ਇਸ ਪ੍ਰਾਜੈਕਟ ’ਤੇ 22.55 ਲੱਖ ਰੁਪਏ ਖ਼ਰਚੇ ਜਾਣਗੇ। ਇਸੇ ਤਰ੍ਹਾਂ ਫੇਜ਼-9 (ਵਾਰਡ ਨੰਬਰ-37) ਦੀ ਕਾਇਆ-ਕਲਪ ਕਰਨ ਲਈ 13.2 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਅਤੇ ਵਾਰਡ ਨੰਬਰ-24 ਵਿੱਚ 10.15 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਅਤੇ ਹੋਰ ਕੰਮਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਤੋਂ ਇਲਾਵਾ 9.48 ਲੱਖ ਨਾਲ ਓਪਨ ਏਅਰ ਜਿਮ ਲਾਇਆ ਜਾਵੇਗਾ। ਜਦੋਂਕਿ ਚੰਡੀਗੜ੍ਹ ਤੋਂ ਮੁਹਾਲੀ ਵਿੱਚ ਦਾਖ਼ਲ ਹੋਣ ਵਾਲੇ ਐਂਟਰੀ ਪੁਆਇੰਟ ਦੀ ਦਿੱਖ ਸੁਧਾਰਨ ਲਈ 11.55 ਲੱਖ ਰੁਪਏ ਖ਼ਰਚੇ ਜਾਣਗੇ। ਸ੍ਰੀ ਸਿੱਧੂ ਨੇ ਕਿਹਾ ਕਿ ਵੱਖ-ਵੱਖ ਮਾਰਕੀਟਾਂ ਦੇ ਨਵੀਨੀਕਰਨ ਨਾਲ ਜਿੱਥੇ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਉੱਥੇ ਦੁਕਾਨਦਾਰਾਂ ਅਤੇ ਖ਼ਰੀਦਦਾਰਾਂ ਨੂੰ ਵੀ ਸਹੂਲਤਾਂ ਮਿਲਣਗੀਆਂ। ਮਾਰਕੀਟਾਂ ਵਿੱਚ ਰੈੱਡ ਸਟੋਨ, ਲਾਈਟਾਂ, ਗਰਿੱਲਾਂ ਲਗਾਉਣ ਦੇ ਨਾਲ-ਨਾਲ ਫੁਲ ਬੂਟੇ ਵੀ ਲਾਏ ਜਾਣਗੇ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਕੀਟਾਂ ਦੇ ਨਵੀਨੀਕਰਨ ਦਾ ਸਮੁੱਚਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕਮਿਸ਼ਨਰ ਕਮਲ ਗਰਗ, ਐਸਸੀ ਮੁਕੇਸ਼ ਗਰਗ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਜਸਪ੍ਰੀਤ ਕੌਰ, ਬੀ.ਬੀ. ਮੈਣੀ, ਰਾਜਾ ਕੰਵਰਜੋਤ ਸਿੰਘ, ਇੰਜ. ਪੀਐਸ ਵਿਰਦੀ, ਜਤਿੰਦਰ ਆਨੰਦ, ਹਰਦਿਆਲ ਸਿੰਘ ਸੈਣੀ, ਐਨਐਸ ਸਿੱਧੂ, ਨਛੱਤਰ ਸਿੰਘ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ