Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਮਾਲ ਗੱਡੀਆਂ ਬੰਦ ਕਰਨ ਦੀ ਥਾਂ ਕਿਸਾਨਾਂ ਦੀ ਗੱਲ ਸੁਣੇ ਕੇਂਦਰ ਸਰਕਾਰ: ਬੱਬੀ ਬਾਦਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ: ਖੇਤੀ ਨਾਲ ਸਬੰਧਤ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਲੜੀਵਾਰ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕੇਂਦਰ ਸਰਕਾਰ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਬੰਦ ਕਰ ਕੇ ਸਾਜ਼ਿਸ਼ ਤਹਿਤ ਟਕਰਾਅ ਵਾਲੀ ਸਥਿਤੀ ਪੈਦਾ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਇੱਥੇ ਲਿਖਤੀ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਫੁਰਮਾਨ ਨਾਲ ਪੰਜਾਬ ਨੂੰ ਆਰਥਿਕ ਤੌਰ ’ਤੇ ਬਹੁਤ ਵੱਡਾ ਨੁਕਸਾਨ ਹੋਵੇਗਾ ਅਤੇ ਮਹਿੰਗਾਈ ਦੀ ਮਾਰ ਹਰੇਕ ਵਰਗ ਨੂੰ ਝੱਲਣੀ ਪਵੇਗੀ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਨੇ ਆਰਥਿਕ ਤੌਰ ’ਤੇ ਮੋਹਰੀ ਸੂਬੇ ਪੰਜਾਬ ਨੂੰ ਕੁੱਝ ਅਜਿਹੀਆਂ ਸੱਟਾ ਮਾਰੀਆ ਹਨ ਜਿਸ ਦਾ ਸੂਬੇ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਖਾੜਕੂਵਾਦ ਲਹਿਰ ਨੂੰ ਠੱਲ੍ਹਣ ’ਤੇ ਆਇਆ ਸਾਰਾ ਖ਼ਰਚਾ ਕੇਂਦਰ ਵਾਲੇ ਪੰਜਾਬ ਦੇ ਸਿਰ ਮੜ੍ਹ ਦਿੱਤਾ ਹੈ ਅਤੇ ਗੁਆਂਢੀ ਸੂਬਿਆਂ ਨੂੰ ਵੱਡੇ ਆਰਥਿਕ ਪੈਕੇਜ ਦੇ ਕੇ ਪੰਜਾਬ ਦੇ ਉਦਯੋਗ ਨੂੰ ਦੂਜੇ ਰਾਜਾਂ ਵਿੱਚ ਜਾਣ ਲਈ ਮਜਬੂਰ ਕੀਤਾ ਗਿਆ ਅਤੇ ਹੁਣ ਖੇਤੀ ਕਾਨੂੰਨਾਂ ਦੀ ਆੜ ਵਿੱਚ ਕੇਂਦਰ ਕਿਸਾਨਾਂ ਦੀ ਸੰਘੀ ਘੁੱਟਣ ’ਤੇ ਰਾਹ ਪੈ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਨਵੇਂ ਖੇਤੀ ਬਿੱਲ ਤੁਰੰਤ ਰੱਦ ਕੀਤੇ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ