Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੇ ਬਾਕੀ ਰਹਿੰਦੇ ਵਿਸ਼ਿਆਂ ਦੀ ਪ੍ਰੀਖਿਆ ਲਈ ਓਪਨ ਸਕੂਲ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਤੇ ਸਪੈਸ਼ਲ ਮੌਕਾ ਦੀ ਪ੍ਰੀਖਿਆ ਅੱਜ ਤੋਂ ਕਰੋਨਾ ਮਹਾਮਾਰੀ ਕਾਰਨ ਬੋਰਡ ਮੈਨੇਜਮੈਂਟ ਨੇ ਤਿੰਨ ਪ੍ਰੀਖਿਆ ਕੇਂਦਰ ਵੀ ਬਦਲੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਸ਼੍ਰੇਣੀ ਦੇ ਪੰਜਾਬੀ-ਏ ਅਤੇ ਪੰਜਾਬ ਦਾ ਇਤਿਹਾਸ ਤੇ ਸਭਿਆਚਾਰ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਜਨਰਲ ਪੰਜਾਬੀ ਅਤੇ ਪੰਜਾਬ ਦਾ ਇਤਿਹਾਸ ਤੇ ਸਭਿਆਚਾਰ ਵਿਸ਼ੇ ਦੀ ਦੁਬਾਰਾ ਪ੍ਰੀਖਿਆ ਗਈ ਹੈ। ਇਸ ਦੌਰਾਨ ਕਿਸੇ ਵੀ ਜ਼ਿਲ੍ਹੇ ’ਚੋਂ ਨਕਲ ਜਾਂ ਕੋਈ ਅਯੋਗ ਤਰੀਕੇ ਨਾਲ ਪ੍ਰੀਖਿਆ ਦੇਣ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇੱਥੇ ਇਹ ਦੱਸਣਯੋਗ ਹੈ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਕਰਫਿਊ ਅਤੇ ਲੌਕਡਾਊਨ ਕਾਰਨ ਉਕਤ ਵਿਸ਼ਿਆਂ ਦੀ ਪ੍ਰੀਖਿਆ ਨਹੀਂ ਲਈ ਜਾ ਸਕੀ ਸੀ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਕੋਵਿਡ-19 ਦੇ ਮੌਜੂਦਾ ਹਾਲਾਤ ਸੁਖਾਵੇਂ ਤੋਂ ਬਾਅਦ ਪੰਜਾਬ ਬੋਰਡ ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ। ਜਿਸ ਵਿੱਚ ਦਸਵੀਂ ਸ਼੍ਰੇਣੀ ਦੀ ਮਾਰਚ 2020 ਵਿੱਚ ਹੋਣ ਵਾਲੀ ਪ੍ਰੀਖਿਆ ਦੇ ਉਹ ਵਿਦਿਆਰਥੀ ਸ਼ਾਮਲ ਹਨ। ਜਿਨ੍ਹਾਂ ਦੇ ਪੰਜਾਬ ਓਪਨ ਸਕੂਲ ਪ੍ਰਣਾਲੀ ਰਾਹੀਂ, ਵਾਧੂ ਵਿਸ਼ਾ ਪ੍ਰੀਖਿਆ, ਕਾਰਗੁਜ਼ਾਰੀ ਵਧਾਉਣ ਦੀ ਪ੍ਰੀਖਿਆ ਅਤੇ ਸਪੈਸ਼ਲ ਮੌਕਾ ਮਿਲਣ ਦੀ ਪ੍ਰੀਖਿਆ ਦੇਣੀ ਹੈ। ਇਹ ਸਾਰੀਆਂ ਪ੍ਰੀਖਿਆਵਾਂ ਭਲਕੇ ਤੋਂ ਸ਼ੁਰੂ ਹੋ ਰਹੀਆਂ ਹਨ। ਬਾਰ੍ਹਵੀਂ ਸ਼੍ਰੇਣੀ ਲਈ ਇਹ ਅਨੁਪੂਰਕ ਜਾਂ ਸਪਲੀਮੈਂਟਰੀ ਪ੍ਰੀਖਿਆ ਹੈ। ਜਿਸ ਵਿੱਚ ਓਪਨ ਸਕੂਲ ਅਤੇ ਸਾਰੇ ਗੁਰੱਪ, ਵਾਧੂ ਵਿਸ਼ਾ, ਕਾਰਗੁਜ਼ਾਰੀ ਸੁਧਾਰ ਅਤੇ ਸਪੈਸ਼ਲ ਮੌਕਾ ਮਿਲਣ ਵਾਲੇ ਪ੍ਰੀਖਿਆਰਥੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਉਕਤ ਪ੍ਰੀਖਿਆ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਅਪੀਅਰ ਹੋਣ ਵਾਲੇ ਵਿਦਿਆਰਥੀਆਂ ਦੇ ਮੂੰਹ ’ਤੇ ਮਾਸਕ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰੀਖਿਆ ਕੇਂਦਰਾਂ ਦੀ ਚੰਗੀ ਤਰ੍ਹਾਂ ਸਫ਼ਾਈ ਅਤੇ ਸੈਨੇਟਾਈਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਸ਼੍ਰੇਣੀਆਂ ਦੀ ਪ੍ਰੀਖਿਆਵਾਂ ਸਵੇਰ ਦੇ ਸੈਸ਼ਨ ਵਿੱਚ ਕਰਵਾਈਆਂ ਜਾ ਰਹੀਆਂ ਹਨ। ਅਧਿਕਾਰੀ ਨੇ ਦੱਸਿਆ ਕਿ ਪ੍ਰੀਖਿਆ ਸ਼ਾਖਾ ਨੂੰ ਕੋਵਿਡ-19 ਦੇ ਕੁਝ ਐਕਟਿਵ ਕੇਸਾਂ ਦੇ ਮੱਦੇਨਜ਼ਰ ਬਾਰ੍ਹਵੀਂ ਸ਼੍ਰੇਣੀ ਲਈ ਟੀ.ਡਬਲਿਊ.ਈ.ਆਈ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਦਾ ਪ੍ਰੀਖਿਆ ਕੇਂਦਰ ਬਦਲ ਕੇ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਕਰ ਦਿੱਤਾ ਹੈ। ਇਸੇ ਤਰ੍ਹਾਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦਾ ਪ੍ਰੀਖਿਆ ਕੇਂਦਰ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਮਲੋਹ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਸਵੀਂ ਸ਼੍ਰੇਣੀ (ਓਪਨ ਸਕੂਲ) ਦਾ ਲੁਧਿਆਣਾ ਸ਼ਹਿਰ ਵਿਚਲਾ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਰਾਓਂ ਬ੍ਰਿਜ, ਲੁਧਿਆਣਾ ਤੋਂ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੈਬੋਵਾਲ ਖੁਰਦ, ਲੁਧਿਆਣਾ ਵਿੱਚ ਸਥਾਪਿਤ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ