Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੀ ਪ੍ਰੀਖਿਆ ਲਈ ਗਈ। ਇਸ ਦੌਰਾਨ ਸਕੂਲ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਧਰਦਿਓ, ਬੁੱਟਰ, ਖਾਲਸਾ ਸਕੂਲ ਬਟਾਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਅੰਮ੍ਰਿਤਸਰ ਸਮੇਤ ਹੋਰ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਦੇ ਅਮਲ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਦਸਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਸੰਗੀਤ (ਵਾਦਨ) ਅਤੇ ਬਾਰ੍ਹਵੀਂ ਸ਼੍ਰੇਣੀ ਦੇ ਜਨਰਲ ਅੰਗਰੇਜ਼ੀ ਵਿਸ਼ਿਆਂ ਦੀ ਪ੍ਰੀਖਿਆ ਸੁਚਾਰੂ ਪ੍ਰਬੰਧਾਂ ਹੇਠ ਕਰਵਾਈ ਗਈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਅੱਜ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਧਰਦਿਓ, ਬੁੱਟਰ, ਖਾਲਸਾ ਸਕੂਲ ਬਟਾਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਅੰਮ੍ਰਿਤਸਰ ਦੇ ਦੌਰੇ ਕਰ ਕੇ ਕੋਵਿਡ ਦੇ ਮੱਦੇਨਜ਼ਰ ਪ੍ਰੀਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸੇ ਮੌਕੇ ਅੰਮ੍ਰਿਤਸਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰ ਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਪੰਜਾਬ ਭਰ ਵਿੱਚ ਬੁੱਧਵਾਰ ਨੂੰ ਦਸਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਸੰਗੀਤ (ਵਾਦਨ) ਅਤੇ ਬਾਰ੍ਹਵੀਂ ਸ਼੍ਰੇਣੀ ਦੇ ਜਨਰਲ ਅੰਗਰੇਜ਼ੀ ਵਿਸ਼ਿਆਂ ਦੀ ਪ੍ਰੀਖਿਆ ਸੁਚਾਰੂ ਪ੍ਰਬੰਧਾਂ ਹੇਠ ਕਰਵਾਈ ਗਈ। ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੇ ਸੰਗੀਤ (ਵਾਦਨ) ਵਿਸ਼ੇ ਦੇ 6 ਪਰੀਖਿਆਰਥੀਆਂ ਲਈ ਸਥਾਪਿਤ ਕੀਤੇ ਕੁੱਲ 5 ਪ੍ਰੀਖਿਆ ਕੇਂਦਰਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਵਿਸ਼ਾ ਜਨਰਲ ਅੰਗਰੇਜ਼ੀ ਵਿਸ਼ੇ ਲਈ 5474 ਪ੍ਰੀਖਿਆਰਥੀਆਂ ਲਈ ਸਥਾਪਿਤ ਕੀਤੇ ਗਏ ਕੁੱਲ 113 ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਪੁਖ਼ਤਾ ਪ੍ਰਬੰਧਾਂ ਹੇਠ ਪ੍ਰਵਾਨ ਚੜ੍ਹੀ। ਸਿੱਖਿਆ ਬੋਰਡ ਵੱਲੋਂ ਸਾਰੇ ਪਰੀਖਿਆ ਕੇਂਦਰਾਂ ਵਿੱਚ ਕੋਵਿਡ-19 ਦੇ ਮੱਦੇਨਜ਼ਰ ਪ੍ਰੀਖਿਆਵਾਂ ਦੌਰਾਨ ਅਹਿਤਿਆਤ ਵਜੋਂ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਜਿਨ੍ਹਾਂ ਵਿੱਚ ਪ੍ਰੀਖਿਆ ਲਈ ਤਾਇਨਾਤ ਅਮਲੇ ਅਤੇ ਪ੍ਰੀਖਿਆਰਥੀਆਂ ਵੱਲੋਂ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਵਰਗੇ ਮੁਢਲੇ ਕਦਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ। ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਚੈੱਕ ਕੀਤੇ ਗਏ ਸਕੂਲਾਂ ਵਿੱਚ, ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਦੇ ਮੱਦੇਨਜ਼ਰ ਹਦਾਇਤਾਂ ਦਾ ਪੂਰਾ ਪਾਲਣ ਹੁੰਦਾ ਪਾਇਆ ਗਿਆ। ਜਿਸ ਦੇ ਤਹਿਤ ਹਰ ਪਰੀਖਿਆ ਕੇਂਦਰ ਵਿੱਚ ਥਰਮਲ ਸਕੈਨਰ ਤੇ ਸੈਨੇਟਾਈਜ਼ਰ ਲੋੜੀਂਦੀ ਮਾਤਰਾ ਵਿੱਚ ਮੌਜੂਦ ਸਨ ਤੇ ਵਰਤੇ ਜਾ ਰਹੇ ਸਨ। ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ 56 ਪ੍ਰੀਖਿਆਰਥੀ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿੱਚ 70 ਪ੍ਰੀਖਿਆਰਥੀ ਸਮਾਜਿਕ ਦੂਰੀ ਬਣਾ ਕੇ ਪ੍ਰੀਖਿਆ ਦਿੰਦੇ ਦੇਖੇ ਗਏ। ਅੱਜ ਹੋਈਆਂ ਸੰਗੀਤ (ਵਾਦਨ) ਅਤੇ ਜਨਰਲ ਅੰਗਰੇਜ਼ੀ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਅਮਨ-ਅਮਾਨ ਨਾਲ ਮੁਕੰਮਲ ਹੋਈਆਂ ਅਤੇ ਪ੍ਰੀਖਿਆ ਦੌਰਾਨ ਸੂਬੇ ਦੇ ਕਿਸੇ ਵੀ ਜ਼ਿਲ੍ਹੇ ’ਚੋਂ ਪ੍ਰੀਖਿਆ ਪ੍ਰਬੰਧਕਾਂ ਵੱਲੋਂ ਨਕਲ ਜਾਂ ਕਿਸੇ ਪ੍ਰੀਖਿਆਰਥੀ ਦੇ ਅਯੋਗ ਤਰੀਕੇ ਨਾਲ ਪ੍ਰੀਖਿਆ ਦੇਣ ਦਾ ਮਾਮਲਾ ਸਿੱਖਿਆ ਬੋਰਡ ਨੂੰ ਰਿਪੋਰਟ ਨਹੀਂ ਕੀਤਾ ਗਿਆ। ਇਨ੍ਹਾਂ ਥਾਵਾਂ ’ਤੇ ਤਾਇਨਾਤ ਪ੍ਰੀਖਿਆ ਅਮਲੇ ਅਤੇ ਪ੍ਰੀਖਿਆਰਥੀਆਂ ਵੱਲੋਂ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਹੀਂ ਵਰਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ