ਪਾਵਰਕੌਮ ਠੇਕਾ ਮੁਲਾਜ਼ਮਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਤੇ ਲੜੀਵਾਰ ਸੰਘਰਸ਼ ਵਿੱਢਣ ਦਾ ਐਲਾਨ

ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਕਿਰਤ ਕਮਿਸ਼ਨਰ ਤੇ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਅੱਗੇ ਧਰਨੇ ਦੇਣ ਦਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਐਕਤੀ ਕਾਲੀ ਦੀਵਾਲੀ ਮਨਾਉਣ ਅਤੇ ਲੜੀਵਾਰ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਪਾਵਰਕੌਮ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਜਿਸ ਵਿੱਚ ਵੱਖ-ਵੱਖ ਸਰਕਲ ਡਿਵੀਜ਼ਨਾਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਸਮੇਤ ਹੋਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਵਿੱਚ ਲੰਮੇ ਸਮੇਂ ਤੋਂ ਕਿਰਤ ਵਿਭਾਗ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਚੱਲ ਰਹੇ ਸੰਘਰਸ਼ ਅਤੇ ਮੀਟਿੰਗਾਂ ਵਿੱਚ ਹੋਏ ਫੈਸਲਿਆਂ ਦੀ ਕਾਰਵਾਈ ਬਾਰੇ ਰੀਵੀਊ ਕੀਤਾ ਗਿਆ ਅਤੇ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਗਈ।
ਸੂਬਾ ਸੰਯੁਕਤ ਸਕੱਤਰ ਅਜੇ ਕੁਮਾਰ, ਮੀਤ ਪ੍ਰਧਾਨ ਰਜੇਸ਼ ਕੁਮਾਰ, ਮਲਕੀਤ ਸਿੰਘ ਨੇ ਦੱਸਿਆ ਕਿ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਹੁਣ ਤੱਕ ਹੋਈਆਂ ਮੀਟਿੰਗਾਂ ਵਿੱਚ ਠੇਕਾ ਕਾਮਿਆਂ ਦੀ ਛਾਂਟੀ ਰੱਦ ਕਰਨ, ਨੌਕਰੀ ਤੋਂ ਕੱਢੇ ਕਾਮਿਆਂ ਦੀ ਬਹਾਲੀ, ਹਾਦਸਾ ਪੀੜਤ ਕਾਮਿਆਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਨੌਕਰੀ ਦਾ ਪ੍ਰਬੰਧ ਕਰਨ, ਕੱਚੇ ਕਾਮਿਆਂ ਨੂੰ ਵਿਭਾਗ ਵਿੱਚ ਰੈਗੂਲਰ ਕਰਨ ਅਤੇ ਹੋਰ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਕਾਰ ਠੇਕਾ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕੇ ਕਿਰਤ ਮੰਤਰੀ ਦੀ ਨਿਗਰਾਨੀ ਹੇਠ ਪ੍ਰਮੁੱਖ ਸਕੱਤਰ ਕਿਰਤ ਵਿਭਾਗ ਪੰਜਾਬ, ਪਾਵਰਕੌਮ ਦੇ ਚੇਅਰਮੈਨ, ਪ੍ਰਬੰਧਕੀ ਡਾਇਰੈਕਟਰ, ਡਾਇਰੈਕਟਰ ਵੰਡ ਉੱਪ-ਸਕੱਤਰ ਹੋਮ ਸੈਕਟਰੀ ਪੰਜਾਬ ਸਰਕਾਰ, ਪਾਵਰਕੌਮ ਕਿਰਤ ਕਮਿਸ਼ਨਰ ਪੰਜਾਬ ਨਾਲ ਜਥੇਬੰਦੀ ਦੀਆਂ ਮੀਟਿੰਗ ਵਿੱਚ ਮੰਗਾਂ ਲਾਗੂ ਕਰਨ ਦਾ ਕਈ ਵਾਰ ਭਰੋਸਾ ਦਿੱਤਾ ਗਿਆ ਹੈ, ਪਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਯੂਨੀਅਨ ਨੇ ਸਰਕਾਰ ਨੂੰ ਠੇਕਾ ਕਾਮਿਆਂ ਦੀਆਂ ਮੰਗਾਂ ਸਬੰਧੀ 1 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਪਰ ਉਕਤ ਮੰਗਾਂ ਦੇ ਹੱਲ ਲਈ ਮੁਲਾਜ਼ਮਾਂ ਨੂੰ ਲਿਖਤੀ ਸੂਚਨਾ ਨਹੀਂ ਦਿੱਤੀ ਗਈ ਹੈ। ਜਿਸ ਕਾਰਨ ਸੀ.ਐੱਚ.ਬੀ ਠੇਕਾ ਕਾਮੇ ਦੁਬਾਰਾ ਫਿਰ ਤੋਂ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ।
ਉਨ੍ਹਾਂ ਦੱਸਿਆ ਕਿ 2 ਨਵੰਬਰ ਤੋਂ ਸਹਾਇਕ ਕਿਰਤ ਕਮਿਸ਼ਨਰਾਂ ਅਤੇ ਨਿਗਰਾਨ ਇੰਜੀਨੀਅਰ ਦਫ਼ਤਰਾਂ ਅੱਗੇ ਵੱਖ-ਵੱਖ ਮਿਤੀਆਂ ਰਾਹੀਂ ਸਰਕਲ ਪੱਧਰੀ ਧਰਨੇ ਪ੍ਰਦਰਸ਼ਨ ਕੀਤੇ ਜਾਣ ਗਏ। 8 ਨਵੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਸੂਬਾ ਪੱਧਰੀ ਕਨਵੈਨਸ਼ਨ ਵਿੱਚ ਸਰਕਲ ਕਮੇਟੀ ਅਤੇ ਡਿਵੀਜ਼ਨ ਕਮੇਟੀਆਂ ਸ਼ਮੂਲੀਅਤ ਕਰਨਗੀਆਂ ਅਤੇ 14 ਨਵੰਬਰ ਨੂੰ ਕਾਲੀ ਦੀਵਾਲੀ ਮਨਾ ਕੇ ਸ਼ਹਿਰ/ਪਿੰਡਾਂ ਵਿੱਚ ਰੋਸ ਮਾਰਚ ਕੀਤੇ ਜਾਣਗੇ ਅਤੇ ਕੈਪਟਨ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 17 ਨਵੰਬਰ ਨੂੰ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਦਫ਼ਤਰ ਅੱਗੇ ਪਰਿਵਾਰਾਂ ਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…