Share on Facebook Share on Twitter Share on Google+ Share on Pinterest Share on Linkedin ਮੰਡੀਆਂ ਵਿੱਚ 2 ਲੱਖ 7 ਹਜ਼ਾਰ 567 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ: ਡੀਸੀ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ 90 ਫੀਸਦੀ ਦੀ ਅਦਾਇਗੀ ਕਰਨ ਦਾ ਦਾਅਵਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਧੀਨ ਅਨਾਜ ਮੰਡੀਆਂ ਸਮੇਤ ਆਰਜ਼ੀ ਤੌਰ ’ਤੇ ਸਥਾਪਿਤ ਕੀਤੇ 27 ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 2 ਲੱਖ 07 ਹਜ਼ਾਰ 567 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰੀ ਛੁੱਟੀ ਵਾਲੇ ਦਿਨਾਂ ਵਿੱਚ ਵੀ ਝੋਨੇ ਦੀ ਨਿਰਵਿਘਨ ਖ਼ਰੀਦ ਜਾਰੀ ਹੈ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ 2 ਲੱਖ 7 ਹਜ਼ਾਰ 632 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਸਰਕਾਰੀ ਖ਼ਰੀਦ ਤੋਂ ਬਾਅਦ 94 ਫੀਸਦੀ ਝੋਨੇ ਦੀ ਲਿਫ਼ਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪੁੱਜਿਆਂ ਕਿਸਾਨਾਂ ਦਾ ਦਾਣਾ ਦਾਣਾ ਖ਼ਰੀਦਿਆਂ ਜਾਵੇਗਾ। ਡੀਸੀ ਨੇ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦੇ ਗਏ ਝੋਨੇ ਦੀ ਫਸਲ ਬਦਲੇ ਹੁਣ ਤੱਕ ਕਿਸਾਨਾਂ ਨੂੰ 352 ਕਰੋੜ 16 ਲੱਖ ਰੁਪਏ (90 ਫੀਸਦੀ ਰਾਸ਼ੀ) ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀ ਰਾਸ਼ੀ ਜਲਦੀ ਰਿਲੀਜ਼ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 53 ਹਜ਼ਾਰ 718 ਮੀਟਰਿਕ ਟਨ, ਮਾਰਕਫੈੱਡ ਨੇ 73 ਹਜ਼ਾਰ 758 ਮੀਟਰਿਕ ਟਨ, ਪਨਸਪ ਨੇ 37 ਹਜ਼ਾਰ 201 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 25 ਹਜ਼ਾਰ 525 ਮੀਟਰਿਕ ਟਨ, ਐਫ਼ਸੀਆਈ ਨੇ 16 ਹਜ਼ਾਰ 934 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 431 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸ੍ਰੀ ਦਿਆਲਨ ਨੇ ਕਿਹਾ ਕਿ ਕਰੋਨਾ ਦੇ ਮਾਮਲੇ ਲਗਾਤਾਰ ਘੱਟਣ ਨਾਲ ਇੰਜ ਜਾਪਣ ਲੱਗਾ ਹੈ ਕਿ ਇਸ ਬੀਮਾਰੀ ਦਾ ਖ਼ਤਰਾ ਹੁਣ ਟੱਲ ਗਿਆ ਹੈ, ਪ੍ਰੰਤੂ ਫਿਰ ਵੀ ਸਾਨੂੰ ਸਾਰਿਆਂ ਨੂੰ ਸਾਵਧਾਨ ਰਹਿਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਸਿਹਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ ਨੂੰ ਵੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ