Nabaz-e-punjab.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਿਨੇਮਾ/ਥੀਏਟਰਾਂ/ਮਲਟੀਪਲੈਕਸ ਨੂੰ 50 ਫੀਸਦੀ ਬੈਠਣ ਦੀ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ

ਕੰਟੇਨਮੈਂਟ ਜ਼ੋਨਾਂ ਦੇ ਬਾਹਰਲੇ ਖੇਤਰਾਂ ਵਿੱਚ ਮਨੋਰੰਜਨ ਪਾਰਕ ਤੇ ਹੋਰ ਅਜਿਹੇ ਅਦਾਰਿਆਂ ਨੂੰ ਮੁੜ ਖੋਲ੍ਹਣ ਦੀ ਮਨਜ਼ੂਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਵੱਲੋਂ ਕੰਨਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ 30 ਨਵੰਬਰ ਤੱਕ ਵਧੇਰੇ ਗਤੀਵਿਧੀਆਂ ਦੀ ਆਗਿਆ ਦਿੱਤੀ ਗਈ ਹੈ। ਸੀਆਰਪੀਸੀ ਦੀ ਧਾਰਾ 144 ਦੇ ਤਹਿਤ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਤਹਿਤ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (ਐਮਓਆਈ ਐਂਡ ਬੀ), ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਐਸਓਪੀ ਅਨੁਸਾਰ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਸਿਨੇਮਾ/ਥੀਏਟਰ/ਮਲਟੀਪਲੈਕਸ ਨੂੰ ਬੈਠਣ ਦੀ 50 ਫੀਸਦੀ ਸਮਰੱਥਾ ਨਾਲ ਮੁੜ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
ਇਸੇ ਤਰ੍ਹਾਂ ਕੰਟੇਨਮੈਂਟ ਜ਼ੋਨਾਂ ਦੇ ਬਾਹਰਲੇ ਖੇਤਰਾਂ ਵਿੱਚ ਮਨੋਰੰਜਨ ਪਾਰਕ ਅਤੇ ਅਜਿਹੇ ਹੋਰ ਅਦਾਰਿਆਂ ਨੂੰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਐਸਓਪੀ ਦੇ ਅਨੁਸਾਰ ਖੋਲ੍ਹਿਆ ਜਾ ਸਕਦਾ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਤੇ ਤਾਲਾਬੰਦੀ ਦੇ ਉਪਾਵਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ’ਤੇ ਆਫ਼ਤਨ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਦੇ ਅਧੀਨ ਸਜ਼ਾਯੋਗ ਕਾਰਵਾਈ ਕੀਤੀ ਜਾਵੇਗੀ ਅਤੇ ਨਾਲ ਹੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਾਰੇ ਸਬੰਧਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਵਿਸ਼ਿਆਂ ’ਤੇ ਜਾਰੀ ਐਡਵਾਈਜ਼ਰੀ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਕਿਸੇ ਵੀ ਤਰ੍ਹਾਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਫ਼ਤਨ ਪ੍ਰਬੰਧਨ ਐਕਟ, 2005 ਅਤੇ ਭਾਰਤੀ ਦੰਡਾਵਲੀ, 1860 ਦੀਆਂ ਸਬੰਧਤ ਧਾਰਾਵਾਂ ਤਹਿਤ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Entertainment

Check Also

ਰੋਟਰੀ ਕਲੱਬ ਆਫ਼ ਰਾਜਪੁਰਾ ਗਰੇਟਰ ਨੇ ਇੱਕ ਲੋੜਵੰਦ ਲੜਕੀ ਦਾ ਵਿਆਹ ਕਰਵਾਇਆ

ਰੋਟਰੀ ਕਲੱਬ ਆਫ਼ ਰਾਜਪੁਰਾ ਗਰੇਟਰ ਨੇ ਇੱਕ ਲੋੜਵੰਦ ਲੜਕੀ ਦਾ ਵਿਆਹ ਕਰਵਾਇਆ ‘ਆਪ’ ਵਿਧਾਇਕਾ ਸ੍ਰੀਮਤੀ ਨੀਨਾ ਮਿ…