Share on Facebook Share on Twitter Share on Google+ Share on Pinterest Share on Linkedin ਜਾਅਲੀ ਡਿਗਰੀਆਂ ਬਣਾਉਣ ਵਾਲੀ ਫਰਮ ਦੇ 3 ਪ੍ਰਬੰਧਕਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਮੁਹਾਲੀ ਪੁਲੀਸ ਨੇ ਗੁਪਤ ਸੂਚਨਾ ’ਤੇ ਛਾਪੇਮਾਰੀ ਕਰਕੇ ਦਫ਼ਤਰ ’ਚੋਂ ਜਾਅਲੀ ਡਿਗਰੀਆਂ ਜ਼ਬਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ: ਮੁਹਾਲੀ ਪੁਲੀਸ ਨੇ ਜਾਅਲੀ ਡਿਗਰੀਆਂ ਬਣਾਉਣ ਵਾਲੀ ਇਕ ਪ੍ਰਾਈਵੇਟ ਸਿੱਖਿਆ ਅਦਾਰੇ ਦਾ ਪਰਦਾਫਾਸ਼ ਕਰਦਿਆਂ ਤਿੰਨ ਪ੍ਰਬੰਧਕਾਂ ਦੇ ਖ਼ਿਲਾਫ਼ ਫੇਜ਼-1 ਥਾਣੇ ਵਿੱਚ ਆਈਪੀਸੀ ਦੀ ਧਾਰਾ 420, 465,467,468,471 ਅਤੇ 120ਬੀ ਦੇ ਤਹਿਤ ਠੱਗੀ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਸੰਸਥਾ ਦੇ ਪ੍ਰਬੰਧਕਾਂ ਸੰਜੇ ਸ਼ਰਮਾ ਵਾਸੀ ਦਸਮੇਸ਼ ਨਗਰ (ਖਰੜ), ਅਭਿਸੇਕ ਦੀਨ ਵਾਸੀ ਫੇਜ਼-1 ਅਤੇ ਸਮੀਰ ਸ਼ਰਮਾ ਵਾਸੀ ਫੇਜ਼-6 ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਏਐਸਆਈ ਗੁਰਨਾਮ ਸਿੰਘ ਦੀ ਅਗਵਾਈ ਹੇਠ ਪੁਲੀਸ ਕਰਮਚਾਰੀ ਪੁਰਾਣਾ ਬੈਰੀਅਰ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਵਿਅਕਤੀ ਇੱਥੋਂ ਦੇ ਫੇਜ਼-1 ਦੀ ਮਾਰਕੀਟ ਵਿੱਚ ਸੈਕਸ਼ਨ ਐਜੂਟੈੱਕ ਐਂਡ ਮੈਨੇਜਮੈਂਟ ਟੈਕਨਾਲੋਜੀ ਦਾ ਦਫ਼ਤਰ ਖੋਲ੍ਹ ਕੇ ਭੋਲੇ ਭਾਲੇ ਲੋਕਾਂ ਨੂੰ ਵਰਗਲਾ ਕੇ ਵਿਦੇਸ਼ੀ ਮੁਲਕਾਂ ਵਿੱਚ ਜਾਣ ਲਈ ਪੜ੍ਹਾਈ ਵਿਚਲਾ ਗਾਇਬ ਪੂਰਾ ਕਰਨ ਲਈ ਜਾਅਲੀ ਡਿਗਰੀਆਂ\ਸਰਟੀਫਿਕੇਟ ਤਿਆਰ ਕਰਕੇ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਤੁਰੰਤ ਛਾਪੇਮਾਰੀ ਕਰਕੇ ਸਿੱਖਿਆ ਅਦਾਰੇ ਦੇ ਦਫ਼ਤਰ ’ਚੋਂ ਜਾਅਲੀ ਡਿਗਰੀਆਂ\ਸਰਟੀਫਿਕੇਟ ਅਤੇ ਕੁਝ ਹੋਰ ਅਹਿਮ ਦਸਤਾਵੇਜ਼ਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਨਾਮਜ਼ਦ ਵਿਅਕਤੀ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਜਿਨ੍ਹਾਂ ਦੀ ਭਾਲ ਵਿੱਚ ਉਨ੍ਹਾਂ ਦੇ ਘਰ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਅਦਾਰੇ ਵੱਲੋਂ ਸੋਸ਼ਲ ਮੀਡੀਆ ’ਤੇ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣਾ ਪ੍ਰਚਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲੀਸ ਨੂੰ ਕਈ ਵਿਸ਼ਵ ਵਿਦਿਆਰਥੀਆਂ ਅਤੇ ਸਿੱਖਿਆ ਸੰਸਥਾਵਾਂ ਦੀਆਂ ਜਾਅਲੀ ਮੋਹਰਾਂ ਵੀ ਮਿਲੀਆਂ ਹਨ। ਉਕਤ ਵਿਅਕਤੀ ਵਿਦੇਸ਼ ਜਾਣ ਲਈ ਲੋੜੀਂਦੇ ਦਸਤਾਵੇਜ਼ ਪੂਰੇ ਕਰਕੇ ਦੇਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਠੱਗਦੇ ਆ ਰਹੇ ਸੀ। ਇਸੇ ਦੌਰਾਨ ਸੂਚਨਾ ਮਿਲਦੇ ਹੀ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਉਕਤ ਅਦਾਰੇ ਵਿੱਚ ਪਹੁੰਚ ਕੇ ਪੁਲੀਸ ਕਾਰਵਾਈ ਦਾ ਜਾਇਜ਼ਾ ਲਿਆ ਅਤੇ ਬਰਾਮਦ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਡਿਊਟੀ ਮੈਜਿਸਟਰੇਟ ਵਜੋਂ ਤਹਿਸੀਲਦਾਰ ਵੀ ਮੌਕੇ ’ਤੇ ਮੌਜੂਦ ਰਹੇ। ਪੁਲੀਸ ਜਾਣਕਾਰੀ ਅਨੁਸਾਰ ਸੰਜੇ ਸ਼ਰਮਾ ਖ਼ਿਲਾਫ਼ ਪਹਿਲਾਂ ਵੀ ਇਕ ਕੇਸ ਦਰਜ ਹੈ। ਉਕਤ ਵਿਅਕਤੀ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਹੀ ਦਫ਼ਤਰ ਖੋਲ੍ਹ ਕੇ ਆਪਣਾ ਗੋਰਖਧੰਦਾ ਚਲਾ ਰਹੇ ਸੀ। ਮੁਲਜ਼ਮਾਂ ਨੇ ਚੰਡੀਗੜ੍ਹ ਅਤੇ ਖਰੜ ਵਿੱਚ ਆਪਣੇ ਦਫ਼ਤਰ ਖੋਲ੍ਹਣ ਬਾਰੇ ਪਤਾ ਲੱਗਾ ਹੈ ਅਤੇ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ