ਆਂਗਨਵਾੜੀ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਅਰੁਨਾ ਚੌਧਰੀ ਦੇ ਘਰ ਦੇ ਬਾਹਰ ਧਰਨਾ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਨਵੰਬਰ:
ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਇਕ ਵਫ਼ਦ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਸੁਰੁੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਪ੍ਰਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵ ਦੀ ਅਗਵਾਈ ਹੇਠ ਹੋਈ। ਪਰ ਇਸ ਮੀਟਿੰਗ ਦਾ ਕੋਈ ਸਿੱਟਾ ਨਹੀ ਨਿਕਲਿਆ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ 8 ਨਵੰਬਰ ਨੂੰ ਦੀਨਾਨਗਰ ਵਿਖੇ ਵਿਭਾਗ ਦੀ ਮੰਤਰੀ ਅਰੁਨਾ ਚੌਧਰੀ ਦੇ ਬੂਹੇ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਹਜ਼ਾਰਾਂ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ।
ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ ਆਂਗਨਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਕੇਂਦਰ ਸਰਕਾਰ ਵੱਲੋਂ ਅਕਤੂਬਰ 2018 ਵਿੱਚ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ ਵਿਚ ਜੋ ਵਾਧਾ ਕੀਤਾ ਗਿਆ ਸੀ, ਉਹ ਪੈਸੇ ਉਸ ਟਾਇਮ ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਆਪਣੇ ਹਿੱਸੇ ਦੇ ਕ੍ਰਮਵਾਰ 600 ਅਤੇ 300 ਰੁਪਏ ਰੋਕੀ ਬੈਠੀ ਹੈ, ਉਹ ਪੈਸੇ ਦਿੱਤੇ ਜਾਣ, ਪੋਸ਼ਣ ਅਭਿਆਨ ਅਤੇ ਗਰਭਵਤੀ ਅੌਰਤਾਂ ਲਈ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦਾ ਫਾਰਮ ਭਰਨ ਲਈ ਪਿਛਲੇ ਦੋ ਸਾਲਾਂ ਤੋਂ ਰੋਕੇ ਹੋਏ ਪੈਸੇ ਮੁਹੱਈਆ ਕਰਵਾਏ ਜਾਣ, ਹੈਲਪਰ ਤੋਂ ਵਰਕਰ ਬਣਨ ਲਈ ਸਰਕਾਰ ਨੇ ਮੁੱਢਲੀ ਯੋਗਤਾ ਦੀ ਜੋ ਸ਼ਰਤ ਕੀਤੀ ਹੈ, ਉਸ ਨੂੰ ਪਹਿਲਾਂ ਵਾਂਗ ਮੈਟ੍ਰਿਕ ਹੀ ਰੱਖਿਆ ਜਾਵੇ।
ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣਭੱਤਾ ਦਿੱਤਾ ਜਾਵੇ। ਪਰ ਅਧਿਕਾਰੀਆਂ ਨੇ ਸਿਰਫ਼ ਇਹ ਹੀ ਕਿਹਾ ਕਿ ਪੈਸਿਆਂ ਵਾਲੀ ਫਾਇਲ ਵਿੱਤ ਵਿਭਾਗ ਕੋਲ ਪਈ ਹੈ। ਪੋਸ਼ਣ ਅਭਿਆਨ ਦੇ ਪੈਸੇ ਰਿਲੀਜ਼ ਹੀ ਨਹੀ ਹੋ ਸਕਦੇ ਕਿਉਕਿ ਤੁਹਾਡੇ ਕੋਲ ਸਮਾਰਟ ਫੋਨ ਨਹੀ ਹਨ। ਗਰਭਵਤੀ ਅੌਰਤਾਂ ਲਈ ਫਾਰਮ ਭਰਨ ਲਈ ਪੈਸਿਆਂ ਨੂੰ ਮਨਜੂਰੀ ਮਿਲ ਗਈ ਹੈ। ਵਰਕਰ ਤੋਂ ਹੈਲਪਰ ਬਨਣ ਵਾਲੀ ਮੁੱਢਲੀ ਯੋਗਤਾ ਵਾਲੀ ਸ਼ਰਤ ’ਤੇ ਵਿਚਾਰ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵਿਭਾਗ ਦੇ ਡਾਇਰੈਕਟਰ ਵਿਪਲ ਉਜਵਲ ਤੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਤੋਂ ਇਲਾਵਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ, ਸ਼ਿੰਦਰਪਾਲ ਕੌਰ ਥਾਂਦੇਵਾਲਾ ਅਤੇ ਗੁਰਅੰਮ੍ਰਿਤ ਕੌਰ ਸਿੱਧਵਾ ਬੇਟ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …