Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਦੇ ਕੇਸ ਵਧਣ ਨਾਲ ਸਿਹਤ ਵਿਭਾਗ ਦੀ ਚਿੰਤਾ ਵਧੀ

ਮੁਹਾਲੀ ਵਿੱਚ ਦੋ ਹੋਰ ਮਰੀਜ਼ਾਂ ਦੀ ਮੌਤ, 132 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਮੁਹਾਲੀ ਜ਼ਿਲ੍ਹੇ ਵਿੱਚ ਅਚਾਨਕ ਫਿਰ ਤੋਂ ਕਰੋਨਾ ਮਹਾਮਾਰੀ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਵੀਰਵਾਰ ਨੂੰ ਕਰੋਨਾ ਮਹਾਮਾਰੀ ਦੇ 132 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 13 ਹਜ਼ਾਰ 311 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 53 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਦੋ ਹੋਰ ਕਰੋਨਾ ਪੀੜਤ ਨੇ ਦਮ ਤੋੜ ਦਿੱਤਾ ਹੈ ਅਤੇ ਹੁਣ ਤੱਕ 253 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਅੱਜ 132 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 108 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਬੂਥਗੜ੍ਹ ਵਿੱਚ 1, ਕੁਰਾਲੀ ਵਿੱਚ 2, ਖਰੜ ਵਿੱਚ 3, ਘੜੂੰਆਂ ਵਿੱਚ 9, ਲਾਲੜੂ ਵਿੱਚ 4 ਅਤੇ ਡੇਰਾਬੱਸੀ ਵਿੱਚ ਪੰਜ ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 899 ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 12 ਹਜ਼ਾਰ 159 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…