ਮੁਹਾਲੀ ਦੇ ਕਈ ਪਰਿਵਾਰਾਂ ਦੀਆਂ ਅੌਰਤਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਭਾਜਪਾ ਮਹਿਲਾ ਮੋਰਚਾ ਮੁਹਾਲੀ ਦੀ ਇਕ ਮੀਟਿੰਗ ਇੱਥੋਂ ਦੇ ਫੇਜ਼-1 ਵਿੱਚ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਰਜਨੀ ਭੱਟ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਵਿੱਚ ਸ੍ਰੀਮਤੀ ਕਿਰਨ ਸ਼ਰਮਾ, ਸੁਰਜੀਤ ਕੌਰ, ਰਾਜ ਰਾਣੀ, ਲਲਿਤਾ ਰਾਣੀ, ਸਰਬਜੀਤ ਕੌਰ, ਗਗਨ ਠਾਕੁਰ, ਰੂਬੀ ਸ਼ਰਮਾ ਸਮੇਤ ਹੋਰਨਾਂ ਵਿਅਕਤੀਆਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਬਾਅਦ ਵਿੱਚ ਇਨ੍ਹਾਂ ਸਾਰਿਆਂ ਨੂੰ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਵੱਲੋਂ ਦੇਸ਼ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਆਮ ਲੋਕਾਂ ਦਾ ਭਾਜਪਾ ਪ੍ਰਤੀ ਵਿਸ਼ਵਾਸ ਵਧਦਾ ਜਾ ਰਿਹਾ ਹੈ। ਇਸ ਮੌਕੇ ਭਾਜਪਾ ਆਗੂ ਕਿਰਨ ਗੁਪਤਾ, ਮਨਦੀਪ ਕੌਰ, ਮੰਡਲ ਪ੍ਰਧਾਨ ਅਨਿਲ ਕੁਮਾਰ ਗੁਡੂ, ਤਰਸੇਮ ਬਹਿਲ, ਤਿਲਕ ਰਾਜ ਪੁਰੀ, ਉਮਾ ਕਾਂਤ ਤਿਵਾੜੀ, ਰਜਿੰਦਰ ਕੌਰ, ਦਲੀਪ ਵਰਮਾ, ਚੇਤਨ ਗਰੋਵਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…