Share on Facebook Share on Twitter Share on Google+ Share on Pinterest Share on Linkedin ਚਰਨਜੀਤ ਵਾਲੀਆ ਦਾ ਹਾਲ ਪੁੱਛਣ ਲਈ ਫੋਰਟਿਸ ਹਸਪਤਾਲ ’ਚ ਪਹੁੰਚੇ ਕੈਬਨਿਟ ਮੰਤਰੀ ਧਰਮਸੋਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ: ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਸਮਾਜ ਸੇਵੀ ਆਗੂ ਚਰਨਜੀਤ ਸਿੰਘ ਵਾਲੀਆ ਇਨੀਂ ਦਿਨੀਂ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ। ਅੱਜ ਉਨ੍ਹਾਂ ਦੀ ਖਬਰ ਸਾਰ ਲੈਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (ਜੰਗਲਾਤ, ਪ੍ਰਿੰਟਿੰਗ ਅਤੇ ਸਟੇਸ਼ਨਰੀ ਅਤੇ ਐਸਸੀ ਬੀਸੀ ਵੈਲਫੇਅਰ ਮੰਤਰੀ) ਫੋਰਟਿਸ ਹਸਪਤਾਲ ਵਿਖੇ ਪੁੱਜੇ। ਚਰਨਜੀਤ ਵਾਲੀਆ ਨੂੰ ਛਾਤੀ ਵਿੱਚ ਇਨਫੈਕਸ਼ਨ ਦੇ ਕਾਰਨ ਪਿਛਲੇ ਦਿਨੀਂ ਫੋਰਟਿਸ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਸ੍ਰੀ ਧਰਮਸੋਤ ਨੇ ਫੋਰਟਿਸ ਦੇ ਡਾਕਟਰਾਂ ਕੋਲੋਂ ਚਰਨਜੀਤ ਸਿੰਘ ਵਾਲੀਆ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਚਰਨਜੀਤ ਸਿੰਘ ਵਾਲੀਆ ਇਕ ਜਾਣੀ ਪਹਿਚਾਣੀ ਅਤੇ ਸਤਿਕਾਰਤ ਸ਼ਖ਼ਸੀਅਤ ਹਨ। ਉਨ੍ਹਾਂ ਦੇ ਕਾਲਜ (ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ) ਤੋਂ ਨਰਸਿੰਗ ਦੀ ਸਿੱਖਿਆ ਪ੍ਰਾਪਤ ਕਰਕੇ ਨਾ ਸਿਰਫ਼ ਭਾਰਤ ਸਗੋਂ ਵਿਦੇਸ਼ਾਂ ਵਿੱਚ ਵੀ ਪੰਜਾਬ ਸਮੇਤ ਹੋਰਨਾਂ ਸੂਬਿਆਂ ਦੀਆਂ ਲੜਕੀਆਂ ਕਾਫੀ ਨਾਮਣਾ ਖੱਟ ਰਹੀਆਂ ਹਨ। ਉਨ੍ਹਾਂ ਇਸ ਮੌਕੇ ਚਰਨਜੀਤ ਵਾਲੀਆ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਉਹ ਹਰ ਵੇਲੇ ਵਾਲੀਆ ਪਰਿਵਾਰ ਦੇ ਨਾਲ ਖੜ੍ਹੇ ਹਨ। ਇਸ ਮੌਕੇ ਚਮੜੀ ਰੋਗਾਂ ਦੇ ਮਾਹਰ ਡਾ. ਪਰਮਜੀਤ ਸਿੰਘ ਵਾਲੀਆ ਅਤੇ ਫੋਰਟਿਸ ਦੇ ਡਾਕਟਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ