ਪ੍ਰਾਈਵੇਟ ਕੰਪਨੀ ਦੇ ਕਰਮਚਾਰੀ ਦੀ ਓਪਨ ਲਿਫ਼ਟ ਵਿੱਚ ਭੇਤਭਰੀ ਮੌਤ

ਮੁਹਾਲੀ ਪੁਲੀਸ ਵੱਲੋਂ ਕੰਪਨੀ ਪ੍ਰਬੰਧਕ ਖ਼ਿਲਾਫ਼ ਕੇਸ ਦਰਜ, ਲਾਸ਼ ਵਾਰਸਾਂ ਨੂੰ ਸੌਂਪੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਇੱਥੋਂ ਦੇ ਸਨਅਤੀ ਏਰੀਆ ਫੇਜ਼-8 ਸਥਿਤ ਇਕ ਪ੍ਰਾਈਵੇਟ ਕੰਪਨੀ ਦੇ ਕਰਮਚਾਰੀ ਦੀ ਲਿਫ਼ਟ ਵਿੱਚ ਭੇਤਭਰੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਕੁਮਾਰ (24) ਵਜੋਂ ਹੋਈ ਹੈ। ਉਹ ਜਗਤਪੁਰਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਤਿੰਨ ਕੁ ਮਹੀਨੇ ਪਹਿਲਾਂ ਹੀ ਰੌਮ ਸੰਨਜ਼ ਵੈਲਫੇਅਰ ਹਾਊਸ ਨਾਮੀ ਕੰਪਨੀ ਵਿੱਚ ਨੌਕਰੀ ’ਤੇ ਲੱਗਿਆ ਸੀ। ਇਸ ਸਬੰਧੀ ਪੁਲੀਸ ਨੇ ਮੁੱਢਲੀ ਜਾਂਚ ਤੋਂ ਬਾਅਦ ਫੇਜ਼-1 ਥਾਣੇ ਵਿੱਚ ਕੰਪਨੀ ਪ੍ਰਬੰਧਕ ਦੇ ਖ਼ਿਲਾਫ਼ ਧਾਰਾ 304 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼-1 ਥਾਣਾ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੇਰ ਸ਼ਾਮ ਵਾਪਰੀ ਦੱਸੀ ਗਈ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਉਕਤ ਕੰਪਨੀ ਵਿੱਚ ਕਰਮਚਾਰੀਆਂ ਅਤੇ ਸਮਾਨ ਦੀ ਢੋਅ ਢੁਆਈ ਲਈ ਦੋ ਵੱਖੋ ਵੱਖਰੀਆਂ ਲਿਫ਼ਟਾਂ ਹਨ। ਭਾਰੀ ਸਮਾਨ ਉੱਪਰਲੀ ਮੰਜ਼ਲ ’ਤੇ ਲਿਜਾਉਣ ਅਤੇ ਥੱਲੇ ਲਿਆਉਣ ਲਈ ਓਪਨ ਲਿਫ਼ਟ ਵਰਤੀ ਜਾਂਦੀ ਹੈ ਜਦੋਂਕਿ ਕਰਮਚਾਰੀਆਂ ਦੀ ਵਰਤੋਂ ਵਾਲੀ ਲਿਫ਼ਟ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਅਭਿਸ਼ੇਕ ਨੇ ਉੱਪਰਲੀ ਮੰਜ਼ਲ ’ਤੇ ਸਮਾਨ ਪਹੁੰਚਣ ਲਈ ਓਪਨ ਲਿਫ਼ਟ ਵਿੱਚ ਰੱਖਿਆ ਅਤੇ ਖ਼ੁਦ ਹੀ ਉਸੇ ਲਿਫ਼ਟ ਵਿੱਚ ਚੜ ਗਿਆ। ਜਦੋਂ ਲਿਫ਼ਟ ਉੱਤੇ ਜਾ ਰਹੀ ਸੀ ਤਾਂ ਅਚਾਨਕ ਲੋਹੇ ਦਾ ਸਰੀਆ\ਪੱਤੀ ਉਸ ਦੀ ਗਰਦਨ ਵਿੱਚ ਜਾ ਲੱਗਾ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।
ਸਨਅਤੀ ਏਰੀਆ ਪੁਲੀਸ ਚੌਕੀ ਦੇ ਇੰਚਾਰਜ ਏਐਸਆਈ ਅਵਤਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਾਲਾਂਕਿ ਲਹੂ ਲੁਹਾਨ ਹੋਏ ਕਰਮਚਾਰੀ ਨੂੰ ਤੁਰੰਤ ਸੋਹਾਣਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਵੀ ਲਿਜਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…