ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਭਾਈ ਕੁਲਵਿੰਦਰ ਸਿੰਘ ਦੇ ਪੰਥਕ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਦਾ ਜੀਵਨ ਬ੍ਰਿਤਾਂਤ ਅਤੇ ਚਾਰ ਉਦਾਸੀਆਂ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਚਰਨਜੀਤ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਕੇਸਗੜ੍ਹ ਸਾਹਿਬ ਨੇ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਗੁਰੂ ਗੰ੍ਰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਹਰਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਬਹਾਦਰ ਸਿੰਘ, ਭਾਈ ਸੁਖਦੇਵ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਭਾਈ ਸਤਬੀਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਪ੍ਰੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਪਵਿੱਤਰ ਅਸਥਾਨ ’ਤੇ 28 ਨਵੰਬਰ ਤੋਂ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪ੍ਰਕਾਸ਼ ਨਵੇਂ ਬਣੇ ਆਲੀਸ਼ਾਨ ਦਰਬਾਰ ਸਾਹਿਬ ਵਿਖੇ ਕਰਵਾਏ ਜਾਣਗੇ। ਇਸ ਨਵੇਂ ਬਣੇ ਦਰਬਾਰ ਸਾਹਿਬ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਪਾਰਕ੍ਰਿਪਾ ਅਤੇ ਕਾਰ ਸੇਵਾ ਦੇ ਪੁੰਜ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਅਤੇ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਏ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…