Share on Facebook Share on Twitter Share on Google+ Share on Pinterest Share on Linkedin ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਖੂਨਦਾਨ ਕੈਂਪ ਲਾਇਆ ਖੂਨਦਾਨ ਕਰਨ ਲਈ ਪਿੰਡ ਪੱਧਰ ’ਤੇ ਲੋਕ ਲਹਿਰ ਪੈਦਾ ਕਰਨ ਦੀ ਲੋੜ: ਡੀਸੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ: ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵੀ ਜੀ ਦੇ 551ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਉਨ੍ਹਾਂ ਨੇ ਖੂਨਦਾਨ ਕਰਨ ਲਈ ਪਿੰਡ ਪੱਧਰ ’ਤੇ ਲੋਕ ਲਹਿਰ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਅਤੇ ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇਕ ਬੂੰਦ ਨਾਲ ਕਿਸੇ ਲੋੜਵੰਦ ਰੋਗੀ ਦੀ ਕੀਮਤੀ ਜਾਨ ਬਚ ਸਕਦੀ ਹੈ। ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਦੁਨੀਆਂ ਭਰ ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਚਲ ਰਿਹਾ ਹੈ ਅਤੇ ਹੁਣ ਇਸ ਮਹਾਮਾਰੀ ਦੀ ਦੂਜੀ ਲਹਿਰ ਵੀ ਸ਼ੁਰੂ ਹੋ ਗਈ ਹੈ। ਜਿਸ ਕਾਰਨ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਖੜੋਤ ਆ ਗਈ ਸੀ ਪ੍ਰੰਤੂ ਗੈਰ ਸਰਕਾਰੀ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਜਿੱਥੇ ਰੋਜ਼ਮੱਰਾ ਦੇ ਕੰਮ ਸ਼ੁਰੂ ਕੀਤੇ ਗਏ ਹਨ, ਉੱਥੇ ਅਜਿਹੇ ਖੂਨਦਾਨ ਕੈਂਪ ਲਗਾਉਣੇ ਜ਼ਰੂਰੀ ਹਨ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਖੂਨ ਦੀ ਘਾਟ ਮਹਿਸੂਸ ਨਾ ਹੋਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਐਸਡੀਐਮ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਪਾਂਕਰ ਗਰਗ, ਸਾਧਵੀ ਸ਼ਕਤੀ ਵਿਸ਼ਵਾਸ, ਸ਼ਿਸ਼ੁਪਾਲ ਪਠਾਣੀਆਂ, ਸੰਤੋਸ਼ ਪਠਾਣੀਆਂ, ਪੁਸ਼ਪਾ ਰਾਮਪਾਲ, ਓਮ ਪ੍ਰਕਾਸ਼ ਤੇਜ਼ੀ ਅਤੇ ਮੈਡੀਕਲ ਟੀਮ ਮੌਜੂਦ ਸਨ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਕਮਲੇਸ਼ ਕੌਸ਼ਲ ਨੇ ਦੱਸਿਆ ਕਿ ਇਸ ਕੈਂਪ ਦੌਰਾਨ 85 ਵਿਅਕਤੀਆਂ ਖੂਨਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 22ਵੀਂ ਵਾਰ ਖ਼ੂਨਦਾਨ ਕਰਨ ਵਾਲੇ ਤੇਜਿੰਦਰ ਸਿੰਘ ਸਮੇਤ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ 30 ਨਵੰਬਰ ਨੂੰ ਗੁਰਦੁਆਰਾ ਸਾਹਿਬ ਸੰਨ੍ਹੀ ਐਨਕਲੇਵ ਖਰੜ ਵਿਖੇ ਅਜਿਹਾ ਹੀ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ