ਮਿਲਕਮੈਨ ਯੂਨੀਅਨ ਨੇ ਦਿੱਲੀ ਧਰਨੇ ’ਤੇ ਬੈਠੇ ਕਿਸਾਨਾਂ ਲਈ ਦੁੱਧ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਲਈ ਆਰ-ਪਾਰ ਦੀ ਲੜਾਈ ਲੜਨ ਲਈ ਕਮਰ ਕੱਸ ਲਈ ਹੈ। ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਦਿੱਲੀ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਲਈ ਦੁੱਧ ਦੀ ਸਪਲਾਈ ਭੇਜੀ ਗਈ ਹੈ।
ਅੱਜ ਇੱਥੇ ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਸਰਪ੍ਰਸਤ ਦਲਜੀਤ ਸਿੰਘ ਮਨਾਣਾ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਸਾਨੀ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕਰਦਿਆਂ ਦੱਸਿਆ ਕਿ ਦਿੱਲੀ ਕੁੰਡਲੀ ਬਾਰਡਰ ’ਤੇ ਜ਼ਿਲ੍ਹਾ ਮੁਹਾਲੀ, ਫਤਹਿਗੜ੍ਹ ਸਾਹਿਬ ਅਤੇ ਰੂਪਨਗਰ ਦੇ ਕਿਸਾਨਾਂ ਦੀ ਹੌਸਲਾ ਅਫ਼ਜਾਈ ਲਈ ਅੱਜ ਮੁਹਾਲੀ ਤੋਂ ਦੂਜੀ ਵਾਰ ਦੁੱਧ ਦੀ ਸੇਵਾ ਭੇਜੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਦਿੱਲੀ ਦੀ ਘੇਰਾਬੰਦੀ ਜਾਰੀ ਰੱਖੀ ਜਾਵੇ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ ਜਦੋਂਕਿ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੋਲੀ ਹੋਈ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਹੁਣ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਇਨਸਾਫ਼ ਪ੍ਰਾਪਤੀ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਕਿਸਾਨ ਵਿਰੋਧੀ ਕਾਨੂੰਨ ਮੁੱਢੋਂ ਰੱਦ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰ ਰਿਹਾ ਹੈ ਪ੍ਰੰਤੂ ਹੁਕਮਰਾਨ ਕਿਸਾਨਾਂ ਨੂੰ ਉਜਾੜਨ ’ਤੇ ਲੱਗੇ ਹੋਏ ਹਨ।
ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਪ੍ਰਧਾਨ ਜਸਵੀਰ ਸਿੰਘ ਨਰੈਣਾ, ਸ਼ਿਆਮ ਨਾਡਾ, ਸੰਤ ਸਿੰਘ ਕੁਰੜੀ, ਮੁਹਾਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਬੀੜ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਹਰਭਜਨ ਲਾਲ ਰੰਗੀਆਂ, ਮਨਪ੍ਰੀਤ ਸਿੰਘ ਮਨਾਣਾ, ਗੁਰਜੀਤ ਸਿੰਘ, ਜਸਬੀਰ ਸਿੰਘ, ਮਲਕੀਤ ਸਿੰਘ, ਤਲਜਿੰਦਰ ਸਿੰਘ ਮਨਾਣਾ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਸੁਰਿੰਦਰ ਸਿੰਘ ਬਰਿਆਲੀ ਅਤੇ ਸਾਹਿਬ ਸਿੰਘ ਮੌਲੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…