ਲੱਖਾਂ ਰੁਪਏ ਦੇ ਬਿਲ ਭੇਜ ਕੇ ਪਾਵਰਕੌਮ ਕਾਰਪੋਰੇਸ਼ਨ ਲੋਕਾਂ ਨੂੰ ਕਰ ਰਹੀ ਹੈ ਮਾਨਸਿਕ ਤੌਰ ’ਤੇ ਪ੍ਰੇਸ਼ਾਨ: ਵਿਰਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਦੀ ਕੰਜਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ (ਰਜਿ.) ਐਸਏਐਸ ਨਗਰ (ਮੁਹਾਲੀ) ਦੇ ਪ੍ਰਧਾਨ ਇੰਜੀਨੀਅਰ ਪੀ ਐਸ ਵਿਰਦੀ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੀ ਭੈੜੀ ਕਾਰਗੁਜਾਰੀ ਕਾਰਨ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਸਹਿਣੀ ਪੈ ਰਹੀ ਹੈ। ਇੱਥੇ ਜਾਰੀ ਬਿਆਨ ਵਿੱਚ ਸ੍ਰੀ ਵਿਰਦੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰਕੌਮ ਕਾਰਪੋਰੇਸ਼ਨ ਲਿਮਟਿਡ ਨੇ ਸੀਨੀਅਰ ਸਿਟੀਜਨ ਸ੍ਰੀਮਤੀ ਗੁਰਮੀਤ ਕੌਰ (ਵਾਸੀ ਕੋਠੀ ਨੰਬਰ-555, ਫੇਜ਼-1) ਨੂੰ ਉਨ੍ਹਾਂ ਦੇ ਘਰ ਵਿੱਚ ਬਿਜਲੀ ਦੀ ਦੋ ਮਹੀਨੇ ਦੀ ਖਪਤ ਦਾ 9,21,570/- ਰੁਪਏ ਦਾ ਬਿਲ ਭੇਜ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਬਿਲ ਅਨੁਸਾਰ ਸ੍ਰੀਮਤੀ ਗੁਰਮੀਤ ਕੌਰ ਦੇ ਘਰ ਦੀ ਬਿਜਲੀ ਦੀ ਖਪਤ 1,00,130 ਯੂਨਿਟ ਬਣਦੀ ਹੈ। ਉਨ੍ਹਾਂ ਕਿਹਾ ਕਿ ਆਮ ਵਿਅਕਤੀ ਦੇ ਘਰ ਦੀ ਦੋ ਮਹੀਨੇ ਦੀ ਬਿਜਲੀ ਦੀ ਖਪਤ ਏਨੀ ਜਿਆਦਾ ਨਹੀਂ ਹੋ ਸਕਦੀ, ਬਿਜਲੀ ਦੀ ਏਨੀ ਖਪਤ ਤਾਂ 15 ਸਾਲਾਂ ਵਿੱਚ ਨਹੀਂ ਆ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰਕੌਮ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਖੰਭਿਆਂ ’ਤੇ ਲੱਗੇ ਇਲੈਕਟ੍ਰੋਨਿਕਸ ਬਿਜਲੀ ਮੀਟਰਾਂ ਨੂੰ ਠੀਕ ਕਰੇ ਅਤੇ ਖਪਤਕਾਰਾਂ ਨੂੰ ਸਹੀ ਬਿਲ ਭੇਜੇ ਜਾਣ, ਬਿਲ ਬਣਾਉਣ ਵਾਲੀਆਂ ਮਸ਼ੀਨਾਂ ਠੀਕ ਕੀਤੀਆਂ ਜਾਣ। ਇਸ ਮੌਕੇ ਫੈਡਰੇਸ਼ਨ ਦੇ ਪ੍ਰੈਸ ਸਕੱਤਰ ਅਸ਼ੋਕ ਕੁਮਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…