Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 173 ਹੋਰ ਨਵੇਂ ਮਾਮਲੇ, 3 ਮੌਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਰੋਨਾ ਮਹਾਮਾਰੀ ਦੇ 173 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 15 ਹਜ਼ਾਰ 919 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 101 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 287 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਅੱਜ 173 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 123 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਬਨੂੜ ਵਿੱਚ 1, ਡੇਰਾਬੱਸੀ ਵਿੱਚ 5, ਖਰੜ ਤੇ ਲਾਲੜੂ ਵਿੱਚ 8-8 ਅਤੇ ਘੜੂੰਆਂ ਵਿੱਚ 28 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2147 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 13 ਹਜ਼ਾਰ 485 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਫਿਰ ਤੋਂ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…