ਮੁਹਾਲੀ ਸੜਕ ਹਾਦਸੇ ਵਿੱਚ ਮਾਂ-ਧੀ ਦੀ ਦਰਦਨਾਕ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਮੁਹਾਲੀ ਏਅਰਪੋਰਟ ਸੜਕ ’ਤੇ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਕਰੀਬ 4 ਵਜੇ ਵਾਪਰੇ ਸੜਕ ਹਾਦਸੇ ਵਿੱਚ ਮਾਂ-ਧੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜਵਿੰਦਰ ਕੌਰ (43) ਅਤੇ ਉਸ ਦੀ ਬੇਟੀ ਦਰਵੇਸ ਇੰਦਰ ਕੌਰ (13) ਵਾਸੀ ਬਠਿੰਡਾ ਵਜੋਂ ਹੋਈ ਹੈ। ਇਹ ਪਰਿਵਾਰ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਥੋਂ ਦੇ ਸੈਕਟਰ-67 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਅੱਜ ਏਅਰਪੋਰਟ ਸੜਕ ਤੋਂ ਐਕਟਿਵਾ ’ਤੇ ਸਵਾਰ ਹੋ ਕੇ ਆਪਣੀ ਧੀ ਦਰਵੇਸ ਇੰਦਰ ਨਾਲ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਾਲੇ ਪਾਸਿਓਂ ਅੱਗੇ ਕਿਧਰੇ ਜਾ ਰਹੀ ਸੀ। ਇਸ ਦੌਰਾਨ ਗੁਰਦੁਆਰਾ ਸਾਹਿਬ ਸਾਹਮਣੇ ਗੋਲ ਮੋੜ ਨੇੜੇ ਮਿੱਟੀ ਨਾਲ ਭਰੇ ਇਕ ਟਿੱਪਰ ਨੇ ਉਨ੍ਹਾਂ ਦੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਬੇਕਾਬੂ ਹੋ ਕੇ ਸੜਕ ’ਤੇ ਡਿੱਗ ਪਈਆਂ ਅਤੇ ਟਿੱਪਰ ਦੇ ਟਾਇਰ ਥੱਲੇ ਆ ਗਈਆਂ। ਜਿਸ ਅੌਰਤ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਉਸ ਦੀ ਧੀ ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਉਸ ਨੇ ਵੀ ਮ੍ਰਿਤਕ ਐਲਾਨ ਦਿੱਤਾ।
ਸੋਹਾਣਾ ਥਾਣਾ ਦੇ ਜਾਂਚ ਅਧਿਕਾਰੀ ਭਗਤ ਰਾਮ ਨੇ ਦੱਸਿਆ ਕਿ ਪੁਲੀਸ ਨੇ ਟਿੱਪਰ ਚਾਲਕ ਮਹਿਤਾਬ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਹਾਦਸਾ ਗ੍ਰਸਤ ਦੋਵੇਂ ਵਾਹਨ ਪੁਲੀਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟ ਮਾਰਟਮ ਲਈ ਮਾਂ ਅਤੇ ਧੀ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਜਿੱਥੇ ਭਲਕੇ ਦੋਵੇਂ ਲਾਸ਼ਾਂ ਦਾ ਪੋਸਟ ਮਾਰਟਮ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…