nabaz-e-punjab.com

ਕਿਸਾਨਾਂ ਨੂੰ ਸਮਰਥਨ ਦੇਣ ਲਈ ਦਿੱਲੀ ਲਈ ਰਵਾਨਾ ਹੋਵੇਗਾ ਅੰਤਰਰਾਸ਼ਟਰੀ ਪੁਆਧੀ ਮੰਚ ਦਾ ਜਥਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਆਪਣਾ ਸਮਰਥਨ ਦੇਣ ਦੇ ਲਈ ਅੰਤਰਰਾਸ਼ਟਰੀ ਪੁਆਧੀ ਮੰਚ ਦਾ ਇਕ ਜਥਾ ਭਲਕੇ 5 ਦਸੰਬਰ ਨੂੰ ਸਵੇਰੇ 6 ਵਜੇ ਮੁਹਾਲੀ ਤੋਂ ਦਿੱਲੀ ਲਈ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਤਰਰਾਸ਼ਟਰੀ ਪੁਆਧੀ ਮੰਚ ਦੇ ਮੁੱਖ ਮੈਂਬਰਾਂ ਐਡਵੋਕੇਟ ਪਰਮਜੀਤ ਕੌਰ ਲਾਂਡਰਾਂ, ਹਰਦੀਪ ਸਿੰਘ ਬਠਲਾਣਾ ਅਤੇ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਦੱਸਿਆ ਕਿ ਸਵੇਰੇ 6 ਵਜੇ ਅੰਤਰਰਾਸ਼ਟਰੀ ਪੁਆਧੀ ਮੰਚ ਦੇ ਮੋਹਰੀ ਅਹੁਦੇਦਾਰ ਦਿੱਲੀ ਜਾਣਗੇ ਅਤੇ ਕਿਸਾਨਾਂ ਨੂੰ ਆਪਣਾ ਸਮਰਥਨ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਵਿਰੋਧੀ ਤਿੱਨ ਕਾਨੂੰਨ ਅਤੇ ਦੋ ਆਰਡੀਨੈਂਸ ਲਿਆਂਦੇ ਗਏ ਹਨ। ਉਹ ਕਿਸਾਨਾਂ ਅਤੇ ਆਮ ਜਨਤਾ ਲਈ ਪੂਰੀ ਤਰ੍ਹਾਂ ਤਬਾਹੀ ਦਾ ਕਾਰਨ ਹਨ।
ਉਨ੍ਹਾਂ ਕਿਹਾ ਕਿ ਉਹ ਖੁਦ ਇਕ ਵਕੀਲ ਹਨ ਅਤੇ ਵਕੀਲ ਹੋਣ ਦੇ ਨਾਤੇ ਉਨ੍ਹਾਂ ਨੇ ਇਨ੍ਹਾਂ ਸਾਰੇ ਆਰਡੀਨੈਂਸਾਂ ਨੂੰ ਚੰਗੀ ਤਰ੍ਹਾਂ ਪੜ੍ਹਿਆ ਹੈ ਅਤੇ ਪਾਇਆ ਹੈ ਕਿ ਇਹ ਆਰਡੀਨੈਂਸ ਕਿਸਾਨਾਂ ਲਈ ਹੀ ਨਹੀਂ ਬਲਕਿ ਸਾਰੀ ਜਨਤਾ ਲਈ ਬਹੁਤ ਹੀ ਖ਼ਤਰਨਾਕ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਦੀ ਬਜਾਏ ਇਹ ਸਾਰੇ ਕਾਨੂੰਨ ਇਕ ਵਾਰ ਰੱਦ ਕਰਕੇ ਦੁਬਾਰਾ ਤੋਂ ਨਵੇਂ ਸਿਰਿਓਂ ਕਿਸਾਨਾਂ ਦੀ ਸਲਾਹ ਨਾਲ ਨਵੇਂ ਕਾਨੂੰਨ ਬਣਾਏ ਜਾਣ ਅਤੇ ਪੂਰੇ ਦੇਸ਼ ਵਿੱਚ ਐੱਮਐੱਸਪੀ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਮਨ ਹੀ ਗਈ ਹੈ ਤਾਂ ਚੰਗਾ ਇਹੀ ਹੋਵੇਗਾ ਕਿ ਇਨ੍ਹਾਂ ਨੂੰ ਰੱਦ ਕਰ ਦਿੱਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਵਾਲਾ ਅਤੇ ਬਿਜਲੀ ਸਬੰਧੀ ਆਰਡੀਨੈਂਸ ਤੁਰੰਤ ਵਾਪਸ ਲਏ ਜਾਣ ਅਤੇ ਅਜਿਹਾ ਪ੍ਰਬੰਧ ਕੀਤਾ ਜਾਵੇ ਕਿ ਦੁਬਾਰਾ ਤੋਂ ਅਜਿਹੇ ਆਰਡੀਨੈਂਸ ਨਾ ਹੀ ਆਉਣ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…