ਰਾਜ਼ੀਨਾਮੇ ਨਾਲ ਦੋਵੇਂ ਧਿਰਾਂ ਦੇ ਰਿਸ਼ਤੇ ਤੇ ਆਪਸੀ ਭਾਈਚਾਰਕ ਸਾਂਝ ਵੀ ਹੁੰਦੀ ਹੈ ਮਜ਼ਬੂਤ: ਆਰਐਸ ਰਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਅੱਜ ਲਗਾਈ ਗਈ ਈ-ਲੋਕ ਅਦਾਲਤ ਵਿੱਚ ਜ਼ਿਲ੍ਹਾ ਪੱਧਰ ’ਤੇ 12 ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਐਸ. ਰਾਏ ਨੇ ਵੱਖ-ਵੱਖ ਬੈਂਚਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸ਼ਿਖਾ ਗੋਇਲ ਵੀ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਐਸ. ਰਾਏ ਨੇ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਫੈਸਲਾ ਹੋਣ ’ਤੇ ਕੇਸਾਂ ਵਿੱਚ ਲੱਗੀ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਨ੍ਹਾਂ ਕੇਸਾਂ ਦੇ ਫੈਸਲੇ ਦੀ ਕਿਸੇ ਹੋਰ ਉੱਚ ਅਦਾਲਤ ਵਿੱਚ ਕੋਈ ਅਪੀਲ ਵੀ ਨਹੀਂ ਹੁੰਦੀ। ਵੈਸੇ ਵੀ ਰਾਜ਼ੀਨਾਮੇ ਨਾਲ ਦੋਵੇਂ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਨਹੀਂ ਪੈਂਦੀ ਅਤੇ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ।
ਇਸ ਈ-ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਵੱਲੋਂ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ। ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਈ-ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ, ਡੇਰਾਬੱਸੀ ਅਤੇ ਖਰੜ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ’ਤੇ ਇਸ ਈ-ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਬਾਰੇ ਜਾਣੂ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…