Share on Facebook Share on Twitter Share on Google+ Share on Pinterest Share on Linkedin ਨਗਰ ਨਿਗਮ ਚੋਣਾਂ: ਹਾਈ ਕੋਰਟ ਵੱਲੋਂ ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ ਹਾਈ ਕੋਰਟ ਵੱਲੋਂ ਮੁਹਾਲੀ ਦੀ ਵਾਰਡਬੰਦੀ ਬਾਰੇ ਸਾਬਕਾ ਕੌਂਸਲਰ ਤੇ ਮੁਹਾਲੀ ਵਾਸੀ ਦੀਆਂ ਪਟੀਸ਼ਨਾਂ ਖਾਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ ਦਿੰਦਿਆਂ ਮੁਹਾਲੀ ਨਗਰ ਨਿਗਮ ਦੀ ਚੋਣਾਂ ਸਬੰਧੀ ਨਵੀਂ ਵਾਰਡਬੰਦੀ ਅਤੇ ਰਾਖਵੇਂਕਰਨ ਬਾਰੇ ਪਟੀਸ਼ਨਾਂ ਨੂੰ ਮੁੱਢੋਂ ਖਾਰਜ ਕਰ ਦਿੱਤਾ ਹੈ। ਅਕਾਲੀ ਦਲ ਦੇ ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਗਲਤ ਤਰੀਕੇ ਨਾਲ ਵਾਰਡਬੰਦੀ ਕਰਨ ਅਤੇ ਫੇਜ਼-6 ਦੇ ਵਸਨੀਕ ਬਚਨ ਸਿੰਘ ਨੇ ਰਾਖਵੇਂਕਰਨ ਖ਼ਿਲਾਫ਼ ਵੱਖੋ-ਵੱਖ ਪਟੀਸ਼ਨਾਂ ਦਾਇਰ ਕਰਕੇ ਇਨਸਾਫ਼ ਦੀ ਮੰਗ ਕੀਤੀ ਸੀ। ਪਿਛਲੇ ਦਿਨੀਂ ਜਸਟਿਸ ਗਿਰੀਸ਼ ਅਗਨੀਹੋਤਰੀ ਅਤੇ ਜਤਿੰਦਰਾ ਚੌਹਾਨ ਦੀ ਅਗਵਾਈ ਵਾਲੇ ਬੈਂਚ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਉੱਚ ਅਦਾਲਤ ਨੇ ਉਕਤ ਦੋਵੇਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ