Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਨੇ ਆਟੋ ਚਾਲਕ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 3 ਮੁਲਜ਼ਮ ਗ੍ਰਿਫ਼ਤਾਰ ਮੁਹਾਲੀ ਦੀ ਐਸਪੀ (ਦਿਹਾਤੀ) ਸ੍ਰੀਮਤੀ ਰਵਜੋਤ ਕੌਰ ਗਰੇਵਾਲ ਨੇ ਪੱਤਰਕਾਰ ਸੰਮੇਲਨ ਵਿੱਚ ਕੀਤਾ ਖੁਲਾਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ: ਮੁਹਾਲੀ ਪੁਲੀਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੱਜ ਦੂਜੇ ਦਿਨ ਇਕ ਹੋਰ ਅੰਨ੍ਹੇ ਕਤਲ ਕੇਸ (ਆਟੋ ਚਾਲਕ ਕਤਲ) ਦੀ ਗੁੱਥੀ ਨੂੰ ਸੁਲਝਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਮੁਹਾਲੀ ਦੀ ਐਸਪੀ (ਦਿਹਾਤੀ) ਸ੍ਰੀਮਤੀ ਰਵਜੋਤ ਕੌਰ ਗਰੇਵਾਲ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਇੱਕ ਹੋਰ ਸਫਲਤਾ ਹਾਸਲ ਹੋਈ, ਜਦੋਂ ਮੁੱਲਾਂਪੁਰ ਗਰੀਬਦਾਸ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਾਜਰੀ ਥਾਣਾ ਦੇ ਐਸਐਚਓ ਸਬ ਇੰਸਪੈਕਟਰ ਹਿੰਮਤ ਸਿੰਘ ਨੇ ਕੁਝ ਦਿਨ ਪਹਿਲਾਂ ਹੋਏ ਇੱਕ ਅੰਨ੍ਹੇ ਕਤਲ ਦਾ ਸੁਰਾਗ ਲਗਾ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ ਕਤਲ ਲਈ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਐਸਪੀ ਸ੍ਰੀਮਤੀ ਗਰੇਵਾਲ ਨੇ ਦੱਸਿਆ ਕਿ ਮਿਤੀ 12 ਦਸੰਬਰ 2020 ਨੂੰ ਅਵਤਾਰ ਸਿੰਘ ਵਾਸੀ ਮਹਿਰਮਪੁਰ ਦੀ ਲਾਸ਼ ਸੜਕ ’ਤੇ ਪਈ ਮਿਲੀ ਸੀ। ਜਿਸ ਦਾ ਕਤਲ ਤੇਜਧਾਰ ਹਥਿਆਰਾਂ ਨਾਲ ਕੀਤਾ ਹੋਇਆ ਸੀ। ਜਿਸ ਤੇ ਪੁਲਿਸ ਨੇ ਤੁਰੰਤ ਮ੍ਰਿਤਕ ਦੀ ਪਤਨੀ ਹਰਵੀਰ ਕੌਰ ਦੇ ਬਿਆਨ ਪਰ ਮੁਕਦਮਾ ਨੰਬਰ 80 ਮਿਤੀ 12-12-2020 ਅ/ਧ 302, 34 ਆਈ.ਪੀ.ਸੀ ਥਾਣਾ ਮਾਜਰੀ ਦਰਜ ਕਰਕੇ ਤਫਤੀਸ਼ ਆਰੰਭ ਕੀਤੀ। ਦੋਸ਼ੀਆਂ ਦਾ ਸੁਰਾਗ ਲਗਾਉਣ ਲਈ ਜਾਂਚ ਟੀਮ ਵਿੱਚ ਟੈਕਨੀਕਲ ਅਤੇ ਸਾਈਬਰ ਟੀਮਾਂ ਨੂੰ ਵੀ ਸ਼ਾਮਲ ਕੀਤਾ ਗਿਆ ਅਤੇ ਖੂਫੀਆ ਤੰਤਰ ਨੂੰ ਐਕਟਿਵ ਕੀਤਾ ਗਿਆ। ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ ਅਤੇ ਘਟਨਾਂ ਵਾਲੇ ਦਿਨ ਹੀ ਅਣਸੁਲਝੇ ਇਸ ਕਤਲ ਨੂੰ ਕੁਝ ਘੰਟਿਆਂ ਵਿੱਚ ਹੀ ਸੁਲਝਾ ਲਿਆ ਗਿਆ। ਐੱਸਪੀ ਨੇ ਦੱਸਿਆ ਕਿ ਮੁਕੱਦਮਾ ਵਿੱਚ ਦੋਸ਼ੀ ਕੁਲਵੀਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਹਿਰਮਪੁਰ ਟੱਪਰੀਆਂ ਨੂੰ ਮਿਤੀ 12-12-2020 ਨੂੰ ਹੀ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਵਾਰਦਾਤ ਵਿਚ ਵਰਤਿਆ ਹਥਿਆਰ ਬ੍ਰਾਮਦ ਕਰ ਲਿਆ ਗਿਆ ਹੈ ਅਤੇ ਉਸ ਦੇ ਸਾਥੀ ਦੂਜੇ ਦੋਸ਼ੀਆਂ ਜਸਵੀਰ ਸਿੰਘ ਉਰਫ ਲਾਡੀ ਅਤੇ ਗੁਰਦੀਪ ਸਿੰਘ ਉਰਫ ਗੋਗੀ ਵਾਸੀਆਨ ਪਿੰਡ ਲੁਹਾਰੀ ਥਾਣਾ ਸਿੰਘ ਭਗਵੰਤਪੁਰ ਜਿਲ੍ਹਾ ਰੂਪਨਗਰ, ਜਿਹੜੇ ਘਟਨਾਂ ਤੋਂ ਤੁਰੰਤ ਮਗਰੋਂ ਫਰਾਰ ਹੋ ਗਏ ਸਨ, ਦੋਹਾਂ ਨੂੰ ਮਿਤੀ 15-12 2020 ਨੂੰ ਪਿੰਡ ਬੂਥਗੜ੍ਹ ਨੇੜਿਓ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਦੌਰਾਨ ਮ੍ਰਿਤਕ ਨਾਲ ਦੋਸ਼ੀਆਂ ਦਾ ਅਚਾਨਕ ਝਗੜਾ ਹੋ ਜਾਣ ਦੀ ਗੱਲ ਸਾਹਮਣੇ ਆਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ