ਸਿੱਖਿਆ ਬੋਰਡ ਸੇਵਾਮੁਕਤ ਮੁਲਾਜ਼ਮ ਐਸੋਸੀਏਸ਼ਨ ਨੇ ਪੈਨਸ਼ਨਰਜ਼ ਦਿਵਸ ਮਨਾਇਆ

ਸੇਵਾਮੁਕਤ ਮੁਲਾਜ਼ਮਾਂ ਲਈ ਪੈਨਸ਼ਨ ਕੋਈ ਖੈਰਾਤ ਨਹੀਂ: ਡਾ. ਯੋਗਰਾਜ

ਸਰਕਾਰਾਂ ਦੇ ਲੋਕ ਵਿਰੋਧੀ ਫੈਸਲਿਆਂ ਕਾਰਨ ਦੇਸ਼ ਵਿੱਚ ਅਸਥਿਰਤਾ ਦਾ ਮਾਹੌਲ ਬਣਿਆ: ਡਾ. ਪਿਆਰੇ ਲਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ ਅੱਜ ਸਕੂਲ ਬੋਰਡ ਦੇ ਆਡੀਟੋਰੀਅਮ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਗਿਆ। ਜਿਸ ਵਿੱਚ ਬੋਰਡ ਦੇ ਵੱਡੀ ਗਿਣਤੀ ’ਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਮੁੱਖ ਮਹਿਮਾਨ ਅਤੇ ਡਾ. ਪਿਆਰਾ ਲਾਲ ਗਰਗ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੀ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਡਾ. ਯੋਗਰਾਜ ਨੇ ਕਿਹਾ ਕਿ ਅੱਜ ਦਾ ਦਿਨ ਪੈਨਸ਼ਨਰਾਂ ਲਈ ਇੱਕ ਇਤਿਹਾਸਕ ਦਿਨ ਹੈ। ਇਸ ਦਿਨ ਸੁਪਰੀਮ ਕੋਰਟ ਨੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਇਤਿਹਾਸਕ ਫੈਸਲਾ ਦਿੰਦਿਆਂ ਕਿਹਾ ਸੀ ਕਿ ਪੈਨਸ਼ਨ ਕੋਈ ਖੈਰਾਤ ਨਹੀਂ ਹੈ ਬਲਕਿ ਇੱਕ ਵਿਅਕਤੀ ਦੀ ਕਿਸੇ ਵਿਭਾਗ ਵਿੱਚ ਸਾਲਾਂ-ਬੱਧੀ ਸੇਵਾ ਕਰਨ ਬਦਲੇ ਉਸ ਦੇ ਜੀਵਨ ਦੇ ਪਿਛਲੀ ਉਮਰ ਦੇ ਗੁਜ਼ਾਰੇ ਦੀ ਗਰੰਟੀ ਹੈ।
ਡਾ. ਪਿਆਰਾ ਲਾਲ ਗਰਗ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਲੋਕ ਵਿਰੋਧੀ ਫੈਸਲੇ ਲੈ ਕੇ ਬੇਲੋੜੇ ਵਿਵਾਦ ਖੜਾ ਕਰ ਰਹੀਆਂ ਹਨ। ਜਿਸ ਕਾਰਨ ਦੇਸ਼ ਵਿੱਚ ਅਸਥਿਰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਸਮਾਗਮ ਵਿੱਚ ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਇਕ ਸਾਂਝਾ ਮਤਾ ਵੀ ਪਾਸ ਕੀਤਾ ਗਿਆ ਅਤੇ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸੀਨੀਅਰ ਪੈਨਸ਼ਨਰ ਸੰਗਤ ਸਿੰਘ, ਅਜੀਤ ਸਿੰਘ, ਬੀ.ਕੇ. ਜੈਨ, ਅਤੇ ਸ਼ਮਸ਼ੇਰ ਸਿੰਘ ਪੁਨੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ, ਮੁਹਾਲੀ ਵਾਕ ਮਾਲ ਦੇ ਡਾਇਰੈਕਟਰ ਅਵਿਨਾਸ਼ ਪੁਰੀ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੌਰ, ਜਨਰਲ ਸਕੱਤਰ ਗੁਰਮੇਲ ਸਿੰਘ ਮੌਜੋਵਾਲ ਅਤੇ ਪ੍ਰੈਸ ਸਕੱਤਰ ਹਰਿੰਦਰਪਾਲ ਸਿੰਘ ਹੈਰੀ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…