ਸਿਹਤ ਮੰਤਰੀ ਸਿੱਧੂ ਨੇ ਪਿੰਡ ਗਿੱਦੜਪੁਰ ਦੇ ਵਿਕਾਸ ਲਈ 65 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ

ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ: ਸਿੱਧੂ3

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਗਿੱਦੜਪੁਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 65 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਗਰਾਂਟ ਨਾਲ ਪਿੰਡ ਦੀਆਂ ਗਲੀਆਂ-ਨਾਲੀਆਂ, ਸਕੂਲ, ਸ਼ਮਸ਼ਾਨਘਾਟ, ਫਿਰਨੀ, ਪਸ਼ੂ ਡਿਸਪੈਂਸਰੀ ਦੇ ਨਵੀਨੀਕਰਨ ਤੇ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ’ਤੇ ਖ਼ਰਚੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਦੇ ਵਿਕਾਸ ਨੂੰ ਤਵੱਜੋ ਦੇ ਰਹੀ ਹੈ ਅਤੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਕੋਈ ਕਸਰ ਬਾਕੀ ਛੱਡੀ ਨਹੀਂ ਜਾ ਰਹੀ ਹੈ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁਹਾਲੀ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਜਿੱਥੇ ਕਿਤੇ ਵੀ ਪੈਸੇ ਦੀ ਕੋਈ ਕਮੀ ਹੁੰਦੀ ਹੈ ਤਾਂ ਤੁਰੰਤ ਗਰਾਂਟ ਮਨਜ਼ੂਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਕਾਂਗਰਸ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪਿੰਡਾਂ ਦਾ ਚੌਤਰਫ਼ਾ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਦਾ ਵੀ ਮੂੰਹ-ਮੁਹਾਂਦਰਾ ਬਦਲਿਆ ਜਾ ਰਿਹਾ ਹੈ। ਸ਼ਹਿਰ ਦੀਆਂ ਮਾਰਕੀਟਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ ਤਾਂ ਕਿ ਬਾਜ਼ਾਰਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲ ਸਕਣ। ਇਸ ਮੌਕੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਸਿੱਧੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜਸਵਿੰਦਰ ਸਿੰਘ ਪੱਪਾ ਸਰਪੰਚ, ਜਸਵੰਤ ਸਿੰਘ ਸਾਬਕਾ ਸਰਪੰਚ, ਹਰਵਿੰਦਰ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਜਰਨੈਲ ਸਿੰਘ (ਸਾਰੇ ਪੰਚ), ਜਗਪਾਲ ਸਿੰਘ, ਮਾਸਟਰ ਸੁਰਮੁੱਖ ਸਿੰਘ, ਜਰਨੈਲ ਸਿੰਘ ਨੰਬਰਦਾਰ, ਗੁਰਮੇਲ ਸਿੰਘ, ਪ੍ਰਦੁੱਮਣ ਸਿੰਘ, ਐੱਸ.ਕੇ. ਸੂਦ ਸਾਬਕਾ ਜ਼ਿਲ੍ਹਾ ਅਟਾਰਨੀ, ਬੀਡੀਪੀਓ ਹਿਤੇਨ ਕਪਿਲਾ, ਐਸਡੀਓ ਸਿਮਰਜੀਤ ਕੌਰ, ਵਿਵੇਕ ਕੁਮਾਰ ਜੇਈ, ਪਿੰਡ ਦੀ ਸਮੁੱਚੀ ਪੰਚਾਇਤ, ਪਿੰਡ ਵਾਸੀ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…