Share on Facebook Share on Twitter Share on Google+ Share on Pinterest Share on Linkedin ਕਿਸਾਨ ਸੰਘਰਸ਼: ਪਿੰਡ ਲਾਂਡਰਾਂ ਵਿੱਚ ਪਿੰਡ ਵਾਸੀਆਂ ਵੱਲੋਂ ਵਿਸ਼ਾਲ ਮੋਮਬੱਤੀ ਮਾਰਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੀ ਸ਼ਿਰਕਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ: ਇੱਥੋਂ ਦੇ ਕਸਬ-ਨੁਮਾ ਪਿੰਡ ਲਾਂਡਰਾਂ ਵਿੱਚ ਐਤਵਾਰ ਨੂੰ ਦੇਰ ਸ਼ਾਮ ਪਿੰਡ ਵਾਸੀਆਂ ਜਿਨ੍ਹਾਂ ਵਿੱਚ ਅੌਰਤਾਂ ਅਤੇ ਲੜਕੀਆਂ ਵੀ ਸ਼ਾਮਲ ਸਨ, ਨੇ ਕਿਸਾਨਾਂ ਦੇ ਹੱਕ ਵਿੱਚ ਵਿਸ਼ਾਲ ਮੋਮਬੱਤੀ ਮਾਰਚ ਕੀਤਾ। ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਿਰਕਤ ਕੀਤੀ। ਮੋਮਬੱਤੀ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਪਿੰਡ ਵਾਸੀਆਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਅਪੀਲ ’ਤੇ ਹੋਰਨਾਂ ਪਿੰਡਾਂ ਵਿੰਚ ਮੋਮਬੱਤੀ ਮਾਰਚ ਕੀਤੇ ਜਾਣਗੇ। ਇਸ ਮੋਮਬੱਤੀ ਮਾਰਚ ਵਿੱਚ ਸ਼੍ਰੋਮਣੀ ਗੁਰਦੁਘਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਇਸਤਰੀ ਅਕਾਲੀ ਦਲ ਦੇ ਮੁੱਖ ਬੁਲਾਰਾ ਪਰਮਜੀਤ ਕੌਰ ਲਾਂਡਰਾਂ, ਕਾਂਗਰਸੀ ਆਗੂ ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਮਨਦੀਪ ਕੌਰ ਸਰਪੰਚ ਨਿਊ ਲਾਂਡਰਾਂ ਅਤੇ ਸਾਬਕਾ ਸਰਪੰਚ ਗੁਰਮੁੱਖ ਸਿੰਘ, ਸਾਬਕਾ ਸਰਪੰਚ ਗੁਲਜ਼ਾਰ ਸਿੰਘ, ਸਮਾਜ ਸੇਵੀ ਗੁਰਿੰਦਰ ਸਿੰਘ ਗਿੱਲ, ਗੁਰਦੁਆਰਾ ਸ੍ਰੀ ਸਿੰਘ ਸਭਾ ਲਾਂਡਰਾਂ ਦੇ ਪ੍ਰਧਾਨ ਰਣਧੀਰ ਸਿੰਘ ਗਿੱਲ, ਨਵਲੀਨ ਕੌਰ ਗਿੱਲ, ਸੁਖਵੰਤ ਸਿੰਘ ਗਿੱਲ, ਪੰਡਿਤ ਬ੍ਰਿਜ ਮੋਹਨ, ਜਗਤਾਰ ਸਿੰਘ, ਰਣਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਖੇਤੀ ਕਾਨੂੰਨ ਸਿਰਫ਼ ਕਿਸਾਨਾਂ ਦੇ ਖ਼ਿਲਾਫ਼ ਹੀ ਨਹੀਂ ਹਨ ਬਲਕਿ ਇਸ ਦਾ ਸਾਰੇ ਵਰਗਾਂ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਕਰਜ਼ੇ ਦੇ ਬੋਝ ਥੱਲੇ ਦਬਿਆ ਕਿਸਾਨ ਪਹਿਲਾਂ ਹੀ ਖ਼ੁਦਕੁਸ਼ੀਆਂ ਕਰ ਰਿਹਾ ਹੈ ਅਤੇ ਪੰਜਾਬ ਵਿੱਚ ਕਿਸਾਨ ਖ਼ੁਦਕੁਸ਼ੀਆਂ ਦਾ ਅੰਕੜਾ ਦੇਸ਼ ਵਿੱਚ ਸਭ ਤੋਂ ਵੱਧ ਹੈ ਪ੍ਰੰਤੂ ਕੇਂਦਰ ਸਰਕਾਰ ਨੇ ਕਾਲੇ ਖੇਤੀ ਕਾਨੂੰਨ ਲਾਗੂ ਕਰਕੇ ਅੰਨਦਾਤਾ ਨੂੰ ਇਨਸਾਫ਼ ਲੈਣ ਲਈ ਸੜਕਾਂ ’ਤੇ ਆਉਣ ਲਈ ਮਜਬੂਰ ਕਰ ਦਿੱਤਾ ਹੈ ਅਤੇ ਹੱਡ ਚੀਰਵੀਂ ਠੰਢ ਵਿੱਚ ਕਿਸਾਨ ਦਿੱਲੀ ਬਾਰਡਰ ’ਤੇ ਧਰਨੇ ਉੱਤੇ ਬੈਠੇ ਗਏ ਹਨ ਪ੍ਰੰਤੂ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਕਿਸਾਨਾਂ ਦੀ ਗੱਲ ਸੁਣਨ ਦਾ ਵੀ ਸਮਾਂ ਨਹੀਂ ਹੈ। ਸਰਪੰਚ ਹਰਚਰਨ ਸਿੰਘ ਗਿੱਲ ਨੇ ਭਾਜਪਾ ਨੂੰ ਕਿਸਾਨ ਵਿਰੋਧੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੇ ਹਨ। ਨਵਲੀਨ ਕੌਰ ਗਿੱਲ ਨੇ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਨੌਜਵਾਨ ਵਰਗ ਦੀ ਲਾਮਬੰਦੀ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਦਾ ਹੋਕਾ ਦਿੱਤਾ ਜਾਵੇਗਾ। ਉਨ੍ਹਾਂ ਨੌਜਵਾਨ ਲੜਕੇ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਦਾ ਹਿੱਸਾ ਬਣਨ ਲਈ ਅੱਗੇ ਆਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ