Share on Facebook Share on Twitter Share on Google+ Share on Pinterest Share on Linkedin ਪਾਵਰਕੌਮ ਠੇਕਾ ਮੁਲਾਜ਼ਮਾਂ ਦੀ ਕਿਰਤ ਵਿਭਾਗ ਤੇ ਪਾਵਰਕੌਮ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ ਮੁਲਜ਼ਮ ਜਥੇਬੰਦੀ ਨੇ ਸੰਘਰਸ਼ ਲਈ ਸੂਬਾ ਵਰਕਿੰਗ ਕਮੇਟੀ ਦੀ 27 ਦਸੰਬਰ ਨੂੰ ਸੱਦੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ: ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਚੱਲ ਰਹੇ ਸੰਘਰਸ਼ ਦੇ ਸਦਕਾ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਮੁੱਖ ਸਕੱਤਰ ਕਿਰਤ ਵਿਭਾਗ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਚੇਅਰਮੈਨ ਨਾਲ ਜਥੇਬੰਦੀ ਦੀ ਮੀਟਿੰਗ ਫਿਕਸ ਕਰਵਾਈ ਗਈ ਸੀ। ਜੋ ਬੇਸਿੱਟਾ ਰਹੀ। ਇਹ ਜਾਣਕਾਰੀ ਦਿੰਦਿਆਂ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਮੀਤ ਪ੍ਰਧਾਨ ਰਜੇਸ਼ ਕੁਮਾਰ, ਕੇਸਰ ਸਿੰਘ, ਸ਼ਿਵ ਸ਼ੰਕਰ ਅਤੇ ਅਜੇ ਕੁਮਾਰ ਨੇ ਦੱਸਿਆ ਕੇ ਸੀ ਐੱਚ ਬੀ ਠੇਕਾ ਕਾਮਿਆਂ ਨੂੰ ਵਿਭਾਗ ਵਿੱਚ ਲੈ ਕੇ ਰੈਗੂਲਰ ਕਰਨ ਕੱਢੇ ਕਾਮੇ ਬਹਾਲ ਕਰਨ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨੌਕਰੀ ਦਾ ਪ੍ਰਬੰਧ ਕਰਨ ਅਤੇ ਹੋਰ ਮੰਗਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ,ਪਿਛਲੇ ਦਿਨੀਂ ਮੁਹਾਲੀ ਦਿੱਤੇ ਧਰਨੇ ਦੌਰਾਨ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਦੇਰ ਰਾਤ ਤੱਕ ਮੀਟਿੰਗ ਕੀਤੀ ਗਈ ਅਤੇ ਅਗਲੇ ਦਿਨ ਵੀ ਮੀਟਿੰਗ ਲਈ ਬੁਲਾਇਆ ਗਿਆ ਸੀ। ਮੰਤਰੀ ਵੱਲੋਂ ਸੀ ਐੱਚ ਬੀ ਠੇਕਾ ਕਾਮਿਆਂ ਦੀ ਜਥੇਬੰਦੀ ਨਾਲ 18 ਦਸੰਬਰ ਨੂੰ ਡਾਇਰੈਕਟਰਾਂ ਨਾਲ ਮੀਟਿੰਗ ਲਈ ਸੱਦਿਆ ਗਿਆ ਸੀ। ਜਿਸ ਵਿੱਚ 22 ਦਸੰਬਰ ਜਥੇਬੰਦੀ ਨੂੰ ਮੀਟਿੰਗ ਲਈ ਬੁਲਾਇਆ ਗਿਆ। ਜਿਸ ਵਿੱਚ ਕੱਢੇ ਗਏ ਕਾਮਿਆਂ ਦੀਆਂ ਲਿਸਟਾ ਮੰਗੀਆਂ ਗਈਆਂ ਪਰ ਮੈਨੇਜਮੈਂਟ ਵੱਲੋਂ ਮੀਟਿੰਗ 24 ਦਸੰਬਰ ਨੂੰ ਕਰ ਦਿੱਤੀ ਗਈ। ਕਿਰਤ ਵਿਭਾਗ ਮੰਤਰੀ ਵੱਲੋਂ 23 ਦਸੰਬਰ ਦੀ ਮੀਟਿੰਗ 24 ਦਸੰਬਰ ਨੂੰ 1:15 ਵਜੇ ਪ੍ਰਮੁੱਖ ਸਕੱਤਰ ਕਿਰਤ ਵਿਭਾਗ ਅਤੇ ਚੇਅਰਮੈਨ ਨਾਲ ਮੀਟਿੰਗ ਲਈ ਸੱਦਿਆ ਗਿਆ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਕਿਰਤ ਵਿਭਾਗ ਪੰਜਾਬ ਸਰਕਾਰ ਕਿਰਤ ਕਮਿਸ਼ਨਰ ਪੰਜਾਬ ਵਧੀਕ ਕਿਰਤ ਕਮਿਸ਼ਨਰ ਪੰਜਾਬ ਪਾਵਰਕਾਮ ਵਲੋਂ ਚੀਫ਼ ਇੰਜੀਨੀਅਰ ਜੋਨ ਪਟਿਆਲਾ ਤੇ ਉੱਪ ਸਕੱਤਰ ਆਈ ਆਰ ਸ਼ਾਮਲ ਸਨ। ਮੀਟਿੰਗ ਵਿੱਚ ਜਥੇਬੰਦੀ ਆਗੂਆਂ ਵੱਲੋਂ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਮੀਟਿੰਗ ਵਿੱਚ ਸਾਮਿਲ ਨਾ ਹੋਣ ਤੇ ਮੀਟਿੰਗ ਵਿੱਚ ਜਥੇਬੰਦੀ ਆਗੂਆਂ ਵੱਲੋਂ ਇਤਰਾਜ ਜਤਾਇਆ ਗਿਆ। ਮੀਟਿੰਗ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਚਰਚਾ ਹੋਈ ਕਿ ਕੱਢੇ ਗਏ ਕਾਮਿਆਂ ਨੂੰ ਤੁਰੰਤ ਬਹਾਲ ਕਰਨ, ਹਾਦਸਾ ਪੀੜਤ ਕਾਮਿਆਂ ਨੂੰ ਮੁਆਵਜ਼ਾ ਨੌਕਰੀ ਦਾ ਪ੍ਰਬੰਧ ਕਰਨ, ਕਿਰਤ ਵਿਭਾਗ ਨਾਲ ਹੋਏ ਫੈਸਲੇ ਤੁਰੰਤ ਲਾਗੂ ਕਰਨ ਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਕਰਨ ਤੇ ਚਰਚਾ ਹੋਈ ਜਿਸ ਤੇ ਮੈਨੇਜਮੈਂਟ ਅਧਿਕਾਰੀਆਂ ਤੇ ਕਿਰਤ ਵਿਭਾਗ ਅਧਿਕਾਰੀਆਂ ਠੋਸ ਹੱਲ ਨਾ ਕੱਢ ਸਕੇ ਅਤੇ ਕਿਰਤ ਵਿਭਾਗ ਵਲੋਂ ਮਿਤੀ 2 ਸਤੰਬਰ 2020 ਵਾਲੀ ਲਿਆਦੀ ਪ੍ਰਪੋਜਲ ਤੇ ਵੀ ਸਹਿਮਤੀ ਨਾ ਬਣ ਸਕੀ। ਸੀ.ਐੱਚ.ਬੀ ਠੇਕਾ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਾ ਹੋਣ ’ਤੇ ਮੀਟਿੰਗ ਬੇਸਿੱਟਾ ਰਹੀ। ਜਥੇਬੰਦੀ ਆਗੂਆਂ ਵੱਲੋਂ ਅਗਲੇ ਸੰਘਰਸ਼ ਦੇ ਐਲਾਨ ਲਈ 27 ਦਸੰਬਰ ਨੂੰ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ। ਜਿਸ ਵਿੱਚ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਖ਼ਿਲਾਫ਼ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ