nabaz-e-punjab.com

ਪੰਜਾਬੀ ਤੇ ਹਿੰਦੀ ਮਾਸਟਰ ਕਾਡਰ ਦੀ ਭਰਤੀ ਪ੍ਰੀਖਿਆ ਮੁਕੰਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਪੰਜਾਬੀ ਅਤੇ ਹਿੰਦੀ ਮਾਸਟਰ ਕਾਡਰ (ਅਧਿਆਪਕਾਂ) ਦੀ ਭਰਤੀ ਲਈ ਅੱਜ ਆਯੋਜਿਤ ਕੀਤੀ ਗਈ ਪ੍ਰੀਖਿਆ, ਸਿੱਖਿਆ ਵਿਭਾਗ ਦੇ ਚੌਕਸ ਅਤੇ ਚੁਸਤ ਪ੍ਰਬੰਧਾਂ ਅਧੀਨ ਪੂਰੇ ਅਨੁਸ਼ਾਸਨ ਵਿੱਚ ਸੰਪੰਨ ਹੋ ਗਈ ਹੈ। ਇਸ ਸਬੰਧੀ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹਾ ਫਾਜ਼ਿਲਕਾ ਅਤੇ ਬਠਿੰਡਾ ਦੇ ਪ੍ਰੀਖਿਆ ਕੇਂਦਰਾਂ ਵਿੱਚ ਸਵੇਰੇ ਤੋਂ ਹੀ ਉਡਣ ਦਸਤਿਆਂ ਦੀਆਂ ਟੀਮਾਂ ਨਾਲ ਚੈਕਿੰਗ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ (ਉਮੀਦਵਾਰ), ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਲਈ ਪ੍ਰੀਖਿਆ ਦੇ ਰਹੇ ਹਨ ਉਹ ਸਵੈ-ਅਨੁਸ਼ਾਸਨ ਦੇ ਧਾਰਨੀ ਹੋਣੇ ਚਾਹੀਦੇ ਹਨ। ਇਸ ਲਈ ਇਨ੍ਹਾਂ ਭਰਤੀ ਪ੍ਰੀਖਿਆਵਾਂ ਵਿੱਚ ਕਿਸੇ ਵੀ ਕਿਸਮ ਦੀ ਅਨਫੇਅਰ ਮੀਨਜ਼ ਪ੍ਰੈਕਟਿਸਜ਼ ਅਤੇ ਇਮਪਰਸੋਨੇਸ਼ਨ ਦੇ ਕੇਸਾਂ ਨੂੰ ਮੁਆਫ਼ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਇਮਤਿਹਾਨ ਵਿੱਚ ਕੋਈ ਉਮੀਦਵਾਰ ਇਮਪਰਸੋਨੇਸ਼ਨ ਜਾਂ ਅਜਿਹੇ ਕਿਸੇ ਹੋਰ ਗਲਤ ਤਰੀਕੇ ਨਾਲ ਨਕਲ ਕਰਦਾ ਫੜਿਆ ਜਾਂਦਾ ਹੈ ਤਾਂ ਵਿਭਾਗ ਵੱਲੋਂ ਉਸ ਉਮੀਦਵਾਰ ਦੀ ਸਬੰਧਤ ਭਰਤੀ ਦੀ ਉਮੀਦਵਾਰੀ ਦੀ ਪਾਤਰਤਾ ਤਾਂ ਰੱਦ ਕੀਤੀ ਹੀ ਜਾਂਦੀ ਹੈ ਨਾਲ ਹੀ ਭਵਿੱਖ ਵਿੱਚ ਉਸ ਨੂੰ ਸਿੱਖਿਆ ਵਿਭਾਗ ਦੀ ਕਿਸੇ ਵੀ ਭਰਤੀ ਵਿੱਚ ਅਪਲਾਈ ਕਰਨ ਲਈ ਬਲੈਕ ਲਿਸਟ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬੀ ਉੱਤੇ ਹਿੰਦੀ ਦੀ ਭਰਤੀ ਪ੍ਰੀਖਿਆ ਵਿੱਚ ਡਿਊਟੀ ਦੇ ਰਹੇ ਸਟਾਫ਼ ਨੂੰ ਵੀ ਚੁਸਤੀ-ਫੁਰਤੀ ਵਾਲੀ ਡਿਊਟੀ ਦੇਣ ’ਤੇ ਹੌਸਲਾ ਅਫ਼ਜ਼ਾਈ ਕੀਤੀ।
ਭਰਤੀ ਬੋਰਡ ਦੇ ਸਹਾਇਕ ਡਾਇਰੈਕਟਰ ਡਾ. ਜਰਨੈਲ ਸਿੰਘ ਕਾਲੇਕੇ ਨੇ ਦੱਸਿਆ ਕਿ ਪੰਜਾਬੀ ਦੀ ਪ੍ਰੀਖਿਆ ਵਿੱਚ 14569 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਜੋ ਕਿ ਅਪਲਾਈ ਕਰਨ ਵਾਲਿਆਂ ਦਾ 86.82 ਫੀਸਦੀ ਹੈ। ਇਸੇ ਤਰ੍ਹਾਂ ਹਿੰਦੀ ਦੀ ਮਾਸਟਰ ਕਾਡਰ ਭਰਤੀ ਲਈ 6340 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਹੈ ਜੋ ਕਿ ਅਪਲਾਈ ਕਰਨ ਵਾਲਿਆਂ ਦਾ 86.46 ਫੀਸਦੀ ਹੈ। ਭਰਤੀ ਬੋਰਡ ਵੱਲੋਂ ਰਾਜ ਭਰ ਵਿੱਚ ਪੰਜਾਬੀ ਦੀ ਪ੍ਰੀਖਿਆ ਲਈ 60 ਪ੍ਰੀਖਿਆ ਕੇਂਦਰ ਅਤੇ ਹਿੰਦੀ ਦੀ ਪ੍ਰੀਖਿਆ ਲਈ 30 ਪ੍ਰੀਖਿਆ ਕੇਂਦਰ ਬਣਾਏ ਗਏ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…