Share on Facebook Share on Twitter Share on Google+ Share on Pinterest Share on Linkedin ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸੋਹਾਣਾ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਨਿੱਘੀ ਯਾਦ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਅਰੰਭ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸਨ। ਨਗਰ ਕੀਰਤਨ ਵਿੱਚ ਫੌਜੀ ਬੈਂਡ ਸਮੇਤ ਹੋਰ ਕਈ ਪ੍ਰਕਾਰ ਦੇ ਬੈਂਡ ਬਾਜੇ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲੀਆਂ ਧੁਨਾਂ ਵਜਾ ਰਹੇ ਸਨ ਅਤੇ ਗੱਤਕਾ ਪਾਰਟੀਆਂ ਨੇ ਰਸਤੇ ਵਿੱਚ ਗੱਤਕੇ ਦੇ ਜੌਹਰ ਦਿਖਾਏ ਗਏ। ਇਲਾਕੇ ਦੇ ਲੋਕਾਂ ਨੇ ਰਸਤੇ ਵਿੱਚ ਥਾਂ ਥਾਂ ’ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਰਸਤੇ ਵਿੱਚ ਸੰਗਤਾਂ ਵੱਲੋਂ ਥਾਂ ਥਾਂ ਬ੍ਰੈੱਡ ਪਕੌੜਿਆਂ, ਬਿਸਕੁਟ, ਕੜਾਹਿ ਪ੍ਰਸਾਦਿ ਆਦਿ ਅਤੁੱਟ ਲੰਗਰ ਵਰਤਾਏ ਗਏ। ਨਗਰ ਕੀਰਤਨ ਵਿੱਚ ਸੰਗਤਾਂ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ ਅਤੇ ਬੱਸਾਂ ਰਾਹੀਂ ਸ਼ਾਮਲ ਹੋਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 31 ਦਸੰਬਰ ਨੂੰ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਅੱਧੀ ਰਾਤ 12 ਵਜੇ ਤੱਕ ਸਾਲਾਨਾ ਧਾਰਮਿਕ ਸਮਾਗਮ ਦਾ ਆਯੋਜਿਤ ਕੀਤਾ ਜਾਵੇਗਾ। ਜਿਸ ਵਿੱਚ ਉੱਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ ਜੀ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ