Share on Facebook Share on Twitter Share on Google+ Share on Pinterest Share on Linkedin ਕਰੋਨਾ ਚੁਨੌਤੀਆਂ ਦੇ ਬਾਵਜੂਦ ਸਰਕਾਰੀ ਸਕੂਲਾਂ ਲਈ ਪ੍ਰਾਪਤੀਆਂ ਭਰਿਆ ਰਿਹਾ ਸਾਲ 2020 ਕਰੋਨਾ ਸੰਕਟ: ਵਿਦਿਆਰਥੀਆਂ ਵਿੱਚ ਘਰ ਬੈਠੇ ਆਨਲਾਈਨ ਸਿੱਖਿਆ ਪ੍ਰਦਾਨ ਕੀਤੀ ਬੁਨਿਆਦੀ ਸਹੂਲਤਾਂ ਕਾਰਨ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਵਧਣ ਦਾ ਦਾਅਵਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ: ਕਰੋਨਾ ਮਹਾਮਾਰੀ ਦੇ ਪ੍ਰਕੋਪ ਦੇ ਬਾਵਜੂਦ ਸਿੱਖਿਆ ਦੇ ਖੇਤਰ ਲਈ ਸਾਲ 2020 ਅਨੇਕਾਂ ਹੀ ਅਹਿਮ ਪ੍ਰਾਪਤੀਆਂ ਵਾਲਾ ਰਿਹਾ ਹੈ। ਸਿੱਖਿਆ ਵਿਭਾਗ ਪੰਜਾਬ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਵਿੱਚ ਸੰਕਟਮਈ ਸਥਿਤੀਆਂ ਦੌਰਾਨ ਵੀ ਵਿੱਦਿਅਕ ਸਰਗਰਮੀਆਂ ਲਈ ਬਦਲਵੇਂ ਰਾਹ ਲੱਭ ਕੇ ਆਪਣੇ ਟੀਚਿਆਂ ਦੀ ਪੂਰਤੀ ਕੀਤੀ ਹੈ। ਇਨ੍ਹਾਂ ਪ੍ਰਾਪਤੀਆਂ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਨੇ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਰਨੈਲ ਸਿੰਘ ਕਾਲੇਕੇ ਨੇ ਦੱਸਿਆ ਕਿ ਨਵੇਂ ਵਿੱਦਿਅਕ ਸੈਸ਼ਨ 2020-21 ਦੇ ਆਰੰਭ ਹੋਣ ’ਤੇ ਕਰੋਨਾ ਸੰਕਟ ਨੇ ਸਵਾਲੀਆਂ ਨਿਸ਼ਾਨ ਲਗਾ ਦਿੱਤੇ ਸਨ ਪ੍ਰੰਤੂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਭਾਗ ਨੇ ਸਮੇਂ ਸਿਰ 1 ਅਪਰੈਲ ਤੋਂ ਆਪਣਾ ਵਿੱਦਿਅਕ ਸੈਸ਼ਨ ਸ਼ੁਰੂ ਕੀਤਾ ਅਤੇ ਆਨਲਾਈਨ ਵਿੱਦਿਅਕ ਸਰਗਰਮੀਆਂ ਰਾਹੀਂ ਘਰ ਬੈਠੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਸਮੱਗਰੀ ਪ੍ਰਦਾਨ ਕਰਨੀ ਸ਼ੁਰੂ ਕੀਤੀ। ਦੂਰਦਰਸ਼ਨ, ਰੇਡੀਓ ਤੇ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਸਕੂਲ ਸਿੱਖਿਆ ਵਿਭਾਗ ਦੇ ਮਿਹਨਤੀ ਅਧਿਆਪਕਾਂ ਦੁਆਰਾ ਤਿਆਰ ਕੀਤੇ ਡਿਜ਼ੀਟਲ ਪਾਠਕ੍ਰਮ ਨਾਲ ਆਨਲਾਈਨ ਜਮਾਤਾਂ ਲਗਾ ਕੇ, ਵੱਡਾ ਕਦਮ ਚੁੱਕਿਆ। ਇਸ ਦੇ ਨਾਲ ਹੀ ਅਧਿਕਾਰੀਆਂ ਦੀ ਹੱਲਾਸ਼ੇਰੀ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਮੇਂ ਸਿਰ ਵਿਦਿਆਰਥੀਆਂ ਨੂੰ ਪੁਸਤਕਾਂ ਤੇ ਹੋਰ ਸਮੱਗਰੀ ਸਮੇਂ ਸਿਰ ਘਰੋ-ਘਰੀ ਪੁੱਜਦੀ ਕੀਤੀ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਲਈ ਆਨਲਾਈਨ ਕਸਰਤਾਂ ਵੀ ਬੱਚਿਆਂ ਨੂੰ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਾਇਮਰੀ ਦੇ ਬੱਚਿਆਂ ਵੱਲੋਂ ਤਿਆਰ ਕੀਤਾ ਸਭਿਆਚਾਰਕ ਪ੍ਰੋਗਰਾਮ ਹਰ ਐਤਵਾਰ ਡੀਡੀ ਪੰਜਾਬੀ ’ਤੇ ਪ੍ਰਸਾਰਿਤ ਕੀਤਾ ਗਿਆ। ਇਸ ਤੋਂ ਇਲਾਵਾ ਬਾਰ੍ਹਵੀਂ ਦੀ ਬੋਰਡ ਪ੍ਰੀਖਿਆ ਦੇ 96.95 ਫੀਸਦੀ ਨਤੀਜਾ ਇੱਕ ਨਵਾਂ ਕੀਰਤੀਮਾਨ ਬਣਿਆ। ਵਿਭਾਗ ਦੀ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਮਾਪਿਆਂ ਤੱਕ ਨੇ ਸਲਾਹਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਵਿੱਚ 12ਵੀਂ ਸ਼ੇ੍ਰਣੀ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਪ੍ਰਦਾਨ ਕਰਨਾ ਵੱਡਾ ਕਦਮ ਰਿਹਾ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਨੂੰ 40 ਟੈਬਲਟ ਵੀ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ। ਇਸ ਦੇ ਨਾਲ ਹੀ ਸਕੂਲਾਂ ਦੇ ਢਾਂਚਾਗਤ ਵਿਕਾਸ ਲਈ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਮਾਰਟ ਸਕੂਲ ਮੁਹਿੰਮ ਵੀ ਸਿਖ਼ਰਾਂ ਨੂੰ ਛੂਹ ਗਈ। ਸਕੂਲਾਂ ਦੀ ਹਰ ਪੱਖੋਂ ਬਦਲੀ ਦਸ਼ਾ ਤਹਿਤ ਹੀ ਸਕੂਲਾਂ ਵਿੱਚ ਆਕਰਸ਼ਕ ਫਰਨੀਚਰ ਤਿਆਰ ਕਰਨ ਦੀ ਵੀ ਸਕੂਲ ਅਧਿਆਪਕਾਂ ਵੱਲੋਂ ਮੁਹਿੰਮ ਚਲਾਈ ਗਈ। ਇਸ ਵਰ੍ਹੇ ਹੋਈਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦੀਆਂ ਦੀਵਾਰਾਂ ਵੀ ਸਮਾਜ ਨੂੰ ਉਸਾਰੂ ਸੁਨੇਹੇ ਦਿੰਦੀਆਂ ਨਜ਼ਰ ਆਈਆਂ ਹਨ। ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਸਿੱਖਿਆ ਦੀ ਸਫਲਤਾ ਨੂੰ ਦੇਖਦੇ ਹੋਏ, ਹਰ ਪ੍ਰਾਇਮਰੀ ਸਕੂਲ ਨੂੰ ਪ੍ਰੀ-ਪ੍ਰਾਇਮਰੀ ਸਿੱਖਿਆ ਲਈ ਵਿਸ਼ੇਸ਼ ਗਰਾਂਟਾਂ ਦਿੱਤੀਆਂ ਗਈਆਂ। ਸਿੱਖਿਆ ਵਿਭਾਗ ਵੱਲੋਂ ਆਪਣੀ ਕਾਰਗੁਜ਼ਾਰੀ ਦੇ ਸਵੈ ਮੁਲਾਂਕਣ ਲਈ ਪੰਜਾਬ ਪ੍ਰਾਪਤੀ ਸਰਵੇਖਣ ਵੀ ਕਰਵਾਇਆ। ਜਿਸ ਵਿੱਚ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਤੋਂ ਇਲਾਵਾ ਕਰੋਨਾ ਸੰਕਟ ਘਟਣ ਦੇ ਨਾਲ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਆਫਲਾਈਨ ਲੱਗਣੀਆਂ ਆਰੰਭ ਹੋ ਗਈਆਂ ਅਤੇ ਦਸੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਵੀ ਹੋ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦਾਖ਼ਲੇ ਵਿੱਚ ਵੀ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰੀ ਪ੍ਰਬੰਧਾਂ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਕਾਰਨ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲਾਂ ਵਿੱਚ ਵਧਿਆ ਹੈ। ਮੁੱਖ ਮੰਤਰੀ ਵੀ ਰਹੇ ਮੁਹਾਲੀ ਜ਼ਿਲ੍ਹੇ ’ਤੇ ਮਿਹਰਬਾਨ: ਇਸ ਸਾਲ ਦੌਰਾਨ ਕਰੋਨਾ ਦੀ ਮਹਾਂਮਰੀ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੁਹਾਲੀ ਜ਼ਿਲ੍ਹੇ ਦੇ ਸਕੂਲਾਂ ਉੱਤੇ ਮਿਹਰਬਾਨ ਰਹੇ। ਇਸ ਸੈਸ਼ਨ ਦੌਰਾਨ ਮੁੱਖ ਮੰਤਰੀ ਕਰੋਨਾ ਮਹਾਮਾਰੀ ਦੇ ਬਾਜਵੂਦ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਬਹਿਲੋਲਪੁਰ ਦਾ ਦੌਰਾ ਕੀਤਾ ਅਤੇ ਸੂਬਾ ਪੱਧਰੀ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਦੂਜੇ ਪਆੜ ਦੇ ਸਮਾਰਟ ਫੋਨ ਤਕਸੀਮ ਕਰਨ ਦੀ ਸ਼ੁਰੂਆਤ ਕੀਤੀ ਗਈ। ਇਸ ਸੈਸ਼ਨ ਦੌਰਾਨ ਜ਼ਿਲ੍ਹੇ ਦੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਹੋਏ ਸਮਾਗਮ ਵੀ ਸਫਲ ਤੇ ਯਾਦਗਾਰੀ ਹੋ ਨਿੱਬੜੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ