ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਬਾਣੀ ਦਾ ਦਰਿਆ ਵੱਗਿਆ। ਸਮਾਗਮ ਵਿੱਚ ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਪੰਥਕ ਢਾਡੀ ਜਥੇ ਨੇ ਜਥੇਦਾਰ ਬਾਬਾ ਹਰਬੰਸ ਸਿੰਘ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥਾ ਲੁਧਿਆਣਾ ਵਾਲੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ, ਭਾਈ ਬਲਜੀਤ ਸਿੰਘ, ਭਾਈ ਕੁਲਤਾਰ ਸਿੰਘ, ਹਜ਼ੂਰੀ ਰਾਗੀ ਭਾਈ ਹਰਬਖ਼ਸ਼ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਦੇ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…