ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਤੇ ਸੰਕੇਤਕ ਭੁੱਖ-ਹੜਤਾਲ ਸੱਤਵੇਂ ਦਿਨ ’ਚ ਦਾਖ਼ਲ

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਆਉਂਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਕਿਸੇ ਵੀ ਕੀਮਤ ’ਤੇ ਬਰਬਾਦ ਕਰਨ ਨਹੀਂ ਦਿਆਂਗੇ: ਕੈਂਥ

ਮੁਲਾਜ਼ਮ ਜਥੇਬੰਦੀਆਂ ਵੱਲੋਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਦੀ ਹਮਾਇਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 3 ਜਨਵਰੀ:
ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਜਾਤੀਆਂ ਦੇ ਕਰਮਚਾਰੀਆਂ ਦੇ ਅਧਿਕਾਰਾਂ ਦੀ ਹਿਫਾਜ਼ਤ ਕਰਨ ਵਾਲੀਆਂ ਕਰਮਚਾਰੀ ਸੰਸਥਾਵਾਂ ਐਸਸੀ-ਬੀਸੀ ਕਰਮਚਾਰੀ, ਲੋਕ ਏਕਤਾ ਫਰੰਟ ਪੰਜਾਬ ਅਤੇ ਐਸਸੀ/ਬੀਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ (ਪੀਐਸਪੀਸੀਐਲ/ਪੀਐਸਟੀਸੀਐਲ) ਨੇ ਅੱਜ ਰੈਲੀ ਗਰਾਊਂਡ ਸੈਕਟਰ-25 ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ-ਹੜਤਾਲ ਦਾ ਸਮਰਥਨ ਕੀਤਾ।
ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪਾਵਰਕੌਮ ਅਤੇ ਪਾਵਰਟ੍ਰਾਸਮਿਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਕੈਂਥ ਨੇ ਕਿਹਾ ਕਿ ਅਸੀਂ ਵਿੱਦਿਅਕ ਸੰਸਥਾਵਾਂ ਅਤੇ ਕੈਪਟਨ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਆਉਂਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਕਿਸੇ ਵੀ ਕੀਮਤ ਉਤੇ ਬਰਬਾਦ ਨਹੀਂ ਕਰਨ ਦਿਆਂਗੇ।
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਦਾਖਲਾ ਤੇ ਡਿਗਰੀਆਂ ਅਤੇ ਸਰਟੀਫਿਕੇਟ ਵਿੱਦਿਅਕ ਸੰਸਥਾਵਾਂ ਅਤੇ ਕੈਪਟਨ ਸਰਕਾਰ ਦੀ ਮਿਲੀਭੁਗਤ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਵਿਰੁੱਧ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਸ਼ੁਰੂ ਕੀਤੇ ਧਰਨੇ ਅਤੇ ਸੰਕੇਤਕ ਭੁੱਖ-ਹੜਤਾਲ ਦੀ ਹਮਾਇਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨਾਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਵਿਦਿਆਰਥੀਆਂ ਦੀ ਮਦਦ ਕਰਾਗੇ।
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸਾਡੀ ਮੰਗ ਸਧਾਰਣ ਹੈ, ਅਸੀਂ 3 ਲੱਖ ਵਿਦਿਆਰਥੀਆਂ ਦੇ ਦਾਖ਼ਲੇ ਚਾਹੁੰਦੇ ਹਾਂ ਜਿਨ੍ਹਾਂ ਨੂੰ ਵਿਦਿਅਕ ਸੰਸਥਾਵਾਂ ਨੇ ਰੱਦ ਕਰ ਦਿੱਤਾ ਹੈ ਅਤੇ ਪਿਛਲੇ 3 ਸਾਲਾਂ ਦੌਰਾਨ ਲਗਭਗ 7 ਲੱਖ ਵਿਦਿਆਰਥੀਆਂ ਦੀਆਂ ਡਿਗਰੀਆਂ/ਸਰਟੀਫਿਕੇਟ ਜਾਰੀ ਕੀਤੇ ਜਾਵੇ। ਕੈਂਥ ਨੇ ਦੋਸ਼ ਲਾਇਆ ਕਿ ਧਰਮਸੋਤ ’ਤੇ 63 ਕਰੋੜ ਦੇ ਭ੍ਰਿਸ਼ਟਾਚਾਰ ਘੁਟਾਲੇ, ਦੀ ਜਾਂਚ ਸੀਬੀਆਈ ਦੁਆਰਾ ਕੀਤੀ ਜਾਵੇ ਅਤੇ ਉਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਧਰਮਸੋਤ ਮੰਤਰਾਲੇ ਤੋਂ ਮੁਅੱਤਲ ਕੀਤਾ ਜਾਵੇ।
ਅਸੀਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀ ਆਉਣ ਵਾਲੀ ਪੀੜ੍ਹੀ ਨੂੰ ਬਰਬਾਦ ਨਾ ਕੀਤਾ ਜਾਵੇ। ਵਿਰੋਧ ਪ੍ਰਦਰਸ਼ਨ ਉਦੋਂ ਤੱਕ ਨਹੀਂ ਰੋਕਿਆ ਜਾਵੇਗਾ ਜਦੋਂ ਤੱਕ ਸਾਡੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਹੋਰ ਸੰਗਠਨਾਂ ਦੇ ਸਮਰਥਨ ਨਾਲ ਸਾਡਾ ਉਦੇਸ਼ ਸਮੇਂ ਦੇ ਨਾਲ ਤੇਜ਼ ਹੁੰਦਾ ਜਾਵੇਗਾ। ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ-ਹੜਤਾਲ ਸੱਤਵੇਂ ਦਿਨ ਵੀ ਜਾਰੀ ਹੈ। ਡਾ. ਅੰਬੇਦਕਰ ਭਲਾਈ ਮੰਚ ਦੇ ਪ੍ਰਧਾਨ ਕਿਰਪਾਲ ਸਿੰਘ ਮੁੰਡੀ ਖਰੜ, ਸੁਖਦੀਪ ਸਿੰਘ ਨਿਆਂ ਸ਼ਹਿਰ ਸਮੇਤ ਮੁਲਾਜ਼ਮ ਆਗੂਆਂ ਇੰਜ. ਪਵਿੱਤਰ ਸਿੰਘ ਨੌਲਖਾਂ, ਪਾਲ ਸਿੰਘ, ਅਰੁਣ ਕੁਮਾਰ, ਨਰਿੰਦਰ ਸਿੰਘ, ਕ੍ਰਿਸ਼ਨ ਸਿੰਘ ਜੱਸਲ, ਦਲੀਪ ਸਿੰਘ ਬੂਚੜੇ, ਸੁਰੇਸ਼ ਕੁਮਾਰ ਬਨਾਰਸੀ, ਕ੍ਰਿਪਾਲ ਸਿੰਘ, ਰਜਵਿੰਦਰ ਸਿੰਘ ਗੱਡੂ, ਜਸਵਿੰਦਰ ਸਿੰਘ ਰਾਹੀਂ, ਹਰਭਜਨ ਦਾਸ, ਸੂਬੇਦਾਰ ਅਮਰਜੀਤ ਸਿੰਘ, ਜਸਵਿੰਦਰ ਸਿੰਘ ਗੁਰਸਵੇਕ ਸਿੰਘ ਮੈਣਮਾਜਰੀ ਆਦਿ ਵੀ ਸ਼ਾਮਲ ਹੋਏ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…