ਖੇਤੀ ਕਾਨੂੰਨ: ਮਿਲਕਮੈਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਨਾਅਰੇਬਾਜ਼ੀ ਕੀਤੀ

ਸੰਘਰਸ਼ ਦੌਰਾਨ ਫੌਤ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਐਤਵਾਰ ਨੂੰ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ ਅਤੇ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਸੰਘੀ ਘੁੱਟਣ ’ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਦਾ ਕਿਸਾਨ ਆਪਣੇ ਹੱਕਾਂ ਲਈ ਹੱਡ ਚੀਰਵੀਂ ਠੰਢ ਵਿੱਚ ਸੜਕਾਂ ’ਤੇ ਰੁਲ ਰਿਹਾ ਹੈ ਪ੍ਰੰਤੂ ਹੁਕਮਰਾਨ ਮਖਮਲੀ ਗੱਦਿਆਂ ਦਾ ਨਿੱਘ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਹੁਣ ਤੱਕ ਠੰਢ ਕਾਰਨ ਦਰਜਨਾਂ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਲੇਕਿਨ ਕੇਂਦਰ ਸਰਕਾਰ ਨੂੰ ਰੱਤੀ ਭਰ ਵੀ ਚਿੰਤਾ ਨਹੀਂ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਕਾਲੇ ਖੇਤੀ ਕਾਨੂੰਨ ਫੌਰੀ ਰੱਦ ਕੀਤੇ ਜਾਣ ਅਤੇ ਕਿਸਾਨਾਂ ਨੂੰ ਫਸਲਾਂ ਦਾ ਉਚਿੱਤ ਭਾਅ ਅਤੇ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਕੀਤਾ ਜਾਵੇ। ਇਸ ਤੋਂ ਪਹਿਲਾਂ ਦੋਧੀਆਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸੰਘਰਸ਼ ਦੌਰਾਨ ਫੌਤ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ, ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਹਰਜੰਗ ਸਿੰਘ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਸੁਰਿੰਦਰ ਸਿੰਘ ਬਰਿਆਲੀ, ਸਾਹਬ ਸਿੰਘ ਮੌਲੀ, ਸ਼ਿਆਮ ਲਾਲ ਝਿਊਰਹੇੜੀ, ਅਜਾਇਬ ਨਾਡਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ, ਪ੍ਰੇਮ ਸਿੰਘ ਬੁੜੈਲ ਅਤੇ ਗੋਲਡੀ ਮਹਿਦੂਦਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…