Share on Facebook Share on Twitter Share on Google+ Share on Pinterest Share on Linkedin 37 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਦਿੱਤੀ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਦਸਵੀਂ ਦੇ 19000 ਤੇ ਅੱਠਵੀਂ 18339 ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ: ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਐਤਵਾਰ ਨੂੰ ਸੂਬੇ ਭਰ ਵਿੱਚ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ 37339 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚ ਦਸਵੀਂ ਜਮਾਤ ਦੇ 19000 ਅਤੇ ਅੱਠਵੀਂ ਦੇ 18339 ਵਿਦਿਆਰਥੀਆਂ ਨੇ ਹਿੱਸਾ ਲਿਆ। ਐਸਸੀਈਆਰਟੀ ਦੇ ਨਿਰਦੇਸ਼ਕ ਜਗਤਾਰ ਸਿੰਘ ਕੂਲੜੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਕਰਵਾਈ ਗਈ ਰਾਜ ਪੱਧਰ ’ਤੇ ਕਰਵਾਈ ਗਈ ਉਕਤ ਪ੍ਰੀਖਿਆ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੂਰੇ ਅਨੁਸ਼ਾਸ਼ਤ ਤਰੀਕੇ ਨਾਲ ਨੇਪਰੇ ਚੜ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਰਾਹੀਂ ਕੁਆਲੀਫਾਈ ਕਰਨ ਵਾਲੇ ਅੱਠਵੀਂ ਦੇ ਵਿਦਿਆਰਥੀਆਂ ਨੂੰ ਦਸਵੀਂ ਤੱਕ ਅਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਤੱਕ 200 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਮਿਲਦਾ ਹੈ। ਸ੍ਰੀ ਕੂਲੜੀਆਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਦੀ ਅਗਵਾਈ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆਵਾਂ ਸਬੰਧੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਸੀ। ਜਿਸ ਤਹਿਤ ਵਿਭਾਗ ਦੇ ਅਧਿਕਾਰੀਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ’ਤੇ ਆਧਾਰਿਤ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਿਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ ਮਿਆਰੀ ਸਮੱਗਰੀ ਮੁਹੱਈਆ ਕਰਵਾਈ ਗਈ ਸੀ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਉਕਤ ਪ੍ਰੀਖਿਆਵਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾਏ ਗਏ ਸਨ ਅਤੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਮਾਹਿਰਾਂ ਰਾਹੀਂ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆ ਲਈ ਆਨਲਾਈਨ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ। ਜਿਸ ਤੋਂ ਵਧੀਆ ਨਤੀਜੇ ਆਉਣ ਦੀ ਉਮੀਦ ਬੱਝਦੀ ਹੈ। ਸ੍ਰੀ ਕੂਲੜੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਨਿਰੀਖਣ ਲਈ ਵੱਖ-ਵੱਖ ਨੋਡਲ ਅਫ਼ਸਰਾਂ ਦੀ ਦੇਖਰੇਖ ਵਿੱਚ ਵਿਸ਼ੇਸ਼ ਚੈਕਿੰਗ ਟੀਮਾਂ ਬਣਾਈਆਂ ਗਈਆਂ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ