ਸਕਾਲਰਸ਼ਿਪ ਘੁਟਾਲਾ: ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਤੇ ਸੰਕੇਤਕ ਭੁੱਖ-ਹੜਤਾਲ ਨੌਵੇਂ ਦਿਨ ’ਚ ਦਾਖ਼ਲ

ਕੈਂਥ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਗੰਭੀਰ ਨੋਟਿਸ ਲੈਣ ’ਤੇ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦਾ ਸਵਾਗਤ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਜਨਵਰੀ:
ਚੰਡੀਗੜ੍ਹ, 5 ਜਨਵਰੀ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਕੈਪਟਨ ਸਰਕਾਰ ਦੇ ਖ਼ਿਲਾਫ਼ ਸ਼ੁਰੂ ਕੀਤਾ ਲੜੀਵਾਰ ਧਰਨਾ ਅਤੇ ਸੰਕੇਤਕ ਭੁੱਖ-ਹੜਤਾਲ ਅੱਜ ਨੌਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ ਅਤੇ ਦਲਿਤ ਵਰਗ ਦੇ ਲੋਕਾਂ ਦਾ ਰੋਸ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਮੌਕੇ ਵਿਦਿਆਰਥੀਆਂ ਅੰਗਰੇਜ਼ ਸਿੰਘ, ਲਵਪ੍ਰੀਤ ਸਿੰਘ, ਰਮਨਦੀਪ ਕੌਰ, ਸੁਖਜਿੰਦਰ ਕੌਰ, ਤਰੁਣ ਕੁਮਾਰ ਨੇ ਆਪਣੇ ਨਾਲ ਹੁੰਦੇ ਮਾੜੇ ਵਰਤਾਵੇ ਬਾਰੇ ਦੱਸਿਆ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਕਿਸੇ ਤਰੀਕੇ ਨਾਲ ਫੀਸਾਂ ਕੈਪਟਨ ਸਰਕਾਰ ਵੱਲੋਂ ਮੌਕੇ ਉੱਤੇ ਜਮ੍ਹਾਂ ਨਾ ਕਰਾਉਣ ਕਰਕੇ ਸਾਨੂੰ ਜਲੀਲ ਅਤੇ ਬੇਇੱਜ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸੰਸਥਾਵਾਂ ਦੀ ਮੈਨੇਜਮੈਂਟ ਗਰੀਬ ਵਿਦਿਆਰਥੀਆਂ ਦਾ ਸੋਸ਼ਣ ਅਤੇ ਵਿਤਕਰੇ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਵੱਲੋਂ ਧਰਨੇ ਵਿੱਚ ਉਠਾਏ ਵਿਦਿਆਰਥੀਆਂ ਦੇ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸੰਸਥਾਵਾਂ ਨੇ ਸਾਲ 2020-2021ਦੇ ਵਿੱਦਿਅਕ ਸੈਸ਼ਨ ਵਿਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਲੱਖਾਂ ਵਿਦਿਆਰਥੀਆਂ ਦੇ ਜਬਰਦਸਤੀ ਸਰਟੀਫਿਕੇਟ ਅਤੇ ਡਿਗਰੀਆਂ ਨੂੰ ਦੇਣ ਤੋਂ ਕੋਰੀ ਨਾ ਕਰ ਦਿੱਤੀ ਕੀਤੇ ਜਾਣ ਦੇ ਗੰਭੀਰ ਨੋਟਿਸ ਲੈਣ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸਵਾਗਤ ਕੀਤਾ ਹੈ। ਇਸ ਧਰਨੇ ਵਿੱਚ ਵਿਸ਼ੇਸ਼ ਤੌਰ ’ਤੇ ਵਿਧਾਇਕ ਬੁੱਧ ਰਾਮ ਨੇ ਪਾਰਟੀ ਹਿੱਤਾਂ ਤੋਂ ਉਪਰ ਉਠ ਕੇ ਸਮਰਥਨ ਕੀਤਾ।
ਇਸ ਮੌਕੇ ਡਾ. ਅੰਬੇਦਕਰ ਭਲਾਈ ਮੰਚ ਦੇ ਪ੍ਰਧਾਨ ਕਿਰਪਾਲ ਸਿੰਘ ਮੁੰਡੀ ਖਰੜ, ਐਮ.ਐਸ. ਰੋਹਟਾ, ਕੈਪਟਨ ਅਮਰੀਕ ਸਿੰਘ, ਗੁਰਤੇਜ ਸਿੰਘ, ਕੈਪਟਨ ਹਰਭਜਨ ਸਿੰਘ, ਦਲੀਲ ਸਿੰਘ ਬੁਚੜੇ, ਜਸਵਿੰਦਰ ਸਿੰਘ ਰਾਹੀ, ਬੱਗਾ ਸਿੰਘ ਫਿਰੋਜ਼ਪੁਰ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੋਨੂ, ਮਲਕੀਤ ਸਿੰਘ, ਸੂਰਜਾ ਸਿੰਘ, ਗੁਰਸੇਵਕ ਸਿੰਘ ਮੈਣਮਾਜਰੀ, ਰਾਜਵਿੰਦਰ ਸਿੰਘ ਗੱਡੂ, ਬਲਵੀਰ ਸਿੰਘ ਅਲਾਮਪੁਰ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…