Share on Facebook Share on Twitter Share on Google+ Share on Pinterest Share on Linkedin ਮਿਸ਼ਨ ਤੰਦਰੁਸਤ ਪੰਜਾਬ: ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ ਸੈਂਪਲਾਂ ਦੀ ਜਾਂਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਫ਼ਤ ਕੀਤੀ ਜਾਂਦੀ ਦੁੱਧ ਦੀ ਪਰਖ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਅੱਜ ਇੱਥੋਂ ਦੇ ਫੇਜ਼-5 ਵਿਖੇ ਡਿਪਟੀ ਡਾਇਰੈਕਟਰ ਗੁਰਿੰਦਰਪਾਲ ਕਾਹਲੋਂ ਦੀ ਅਗਵਾਈ ਹੇਠ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡੇਅਰੀ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ 30 ਨਮੂਨਿਆਂ ਦੀ ਖਪਤਕਾਰਾਂ ਦੀ ਮੌਜੂਦਗੀ ਵਿੱਚ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ 4 ਸੈਂਪਲਾਂ ਵਿੱਚ ਪਾਣੀ ਦੀ ਮਿਕਦਾਰ ਪਾਈ ਗਈ ਜਦੋਂਕਿ 26 ਸੈਂਪਲ ਠੀਕ ਪਾਏ ਗਏ। ਕੈਂਪ ਦੀ ਸ਼ੁਰੂਆਤ ਭਾਜਪਾ ਦੇ ਸਾਬਕਾ ਕੌਂਸਲਰ ਅਰੁਣ ਸ਼ਰਮਾ ਨੇ ਕੀਤੀ। ਦੁੱਧ ਦੇ ਸੈਂਪਲਾਂ ਵਿੱਚ ਯੂਰੀਆ, ਕਾਸਟਿਕ ਸੋਡਾ, ਸਟਾਰਚ ਚੈੱਕ ਕੀਤਾ ਗਿਆ। ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਬੋਰਡ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਜਾਗਰੂਕਤਾ ਕੈਂਪਾਂ ਤੋਂ ਇਲਾਵਾ ਦੁੱਧ ਦੀ ਪਰਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡੇਅਰੀ ਵਿਕਾਸ ਬੋਰਡ ਦੇ ਡਿਪਟੀ ਡਾਇਰੈਕਟਰ ਦਫ਼ਤਰ ਰੂਮ ਨੰਬਰ 434, ਤੀਜ਼ੀ ਮੰਜ਼ਲ ’ਤੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਫ਼ਤ ਕੀਤੀ ਜਾਂਦੀ ਹੈ। ਇਸ ਮੌਕੇ ਭਾਜਪਾ ਦੇ ਸਾਬਕਾ ਅਰੁਣ ਸ਼ਰਮਾ, ਰਾਜਿੰਦਰ ਕੁਮਾਰ, ਪਰਮਜੀਤ ਸਿੰਘ, ਪਰਸੰਨ ਸਿੰਘ, ਪੂਜਾ, ਅਨੂਪਮਾ ਸ਼ਰਮਾ, ਨੇਹਾ ਅਰੋੜਾ, ਟਿੰਕੂ ਜੈਨ, ਮੋਹਨਬੀਰ ਸਿੰਘ, ਅਸ਼ਵਨੀ ਅਤੇ ਡੇਅਰੀ ਇੰਸਪੈਕਟਰ ਮਨਮੋਹਨ ਸਿੰਘ, ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ, ਗੁਰਦੀਪ ਸਿੰਘ, ਹਰਦੇਵ ਸਿੰਘ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ