ਨਸ਼ਾ ਤਸ਼ਕਰੀ: ਦੋ ਨੇਪਾਲੀ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

2 ਕਿੱਲੋਗ੍ਰਾਮ ਅਫ਼ੀਮ, 9.5 ਕਿੱਲੋਗਰਾਮ ਚਰਸ ਤੇ ਨਸ਼ੀਲੀ ਗੋਲੀਆਂ ਤੇ 75 ਬੋਤਲਾਂ ਸਿਰਪ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਨਸ਼ਾ ਤਸ਼ਕਰੀ ਦੀ ਰੋਕਥਾਮ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦੋਂ ਮੁਹਾਲੀ ਦੀ ਐਸਪੀ ਦਿਹਾਤੀ ਡਾ. ਰਵਜੋਤ ਕੌਰ ਗਰੇਵਾਲ, ਡੇਰਾਬੱਸੀ ਦੇ ਡੀਐਸਪੀ ਗੁਰਬਖਸ਼ੀਸ਼ ਸਿੰਘ ਦੀ ਯੋਗ ਰਹਿਨੁਮਾਈ ਹੇਠ ਲਾਲੜੂ ਥਾਣਾ ਦੇ ਐਸਐਚਓ ਇੰਸਪੈਕਟਰ ਸੁਖਬੀਰ ਸਿੰਘ ਦੀ ਨਿਗਰਾਨੀ ਅਧੀਨ ਲਾਲੜੂ ਪੁਲੀਸ ਨੇ ਨਾਕਾਬੰਦੀ ਦੌਰਾਨ ਮੇਨ ਹਾਈਵੇਅ ਝਰਮੜੀ ਸ਼ਿਵ ਮੰਦਰ ਨੇੜੇ ਦੋ ਵਿਅਕਤੀ ਕਮਲਦੇਵ ਘਾਤਰੀ ਵਾਸੀ ਕੋਹਲਪੁਰ, ਨੇਪਾਲ ਅਤੇ ਪਰਮੋਦ ਜੰਗ ਸਾਹ ਵਾਸੀ ਅਥਬੀਸ ਕੋਟ, ਨੇਪਾਲ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਸੀ। ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ ਡੀਐਸਪੀ ਰੁਪਿੰਦਰਜੀਤ ਸਿੰਘ ਦੀ ਹਾਜ਼ਰੀ ਵਿੱਚ ਕਮਲਦੇਵ ਘਾਤਰੀ ਦੇ ਕਬਜ਼ੇ ਵਾਲੇ ਦੋ ਬੈਗਾਂ ’ਚੋਂ 2 ਕਿੱਲੋਗ੍ਰਾਮ ਅਫੀਮ , 9.5 ਕਿੱਲੋਗਰਾਮ ਚਰਸ, ਪਰਮੋਦ ਜੰਗ ਸਾਹ ਦੇ ਬੈਗ ’ਚੋਂ 16000 tablet lomotill (3omercial quantity), 900 tablet Nitra੍ਰinpaam (3omercial quantity) ਅਤੇ 2iorep syrup 75 bottle (3omercial quantity) ਬਰਾਮਦ ਕੀਤੀ। ਦੋਵਾਂ ਵਿਅਕਤੀਆਂ ਖ਼ਿਲਾਫ਼ ਐਨਡੀਪੀਐਸ ਐਕਟ ਥਾਣਾ ਲਾਲੜੂ ਦਰਜ ਰਜਿਸਟਰ ਕਰਕੇ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅੱਜ ਜੁਡੀਸ਼ਲ ਮੈਜਿਸਟਰੇਟ ਡੇਰਾਬੱਸੀ ਜਗਮੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਲਜ਼ਮਾਂ ਨੇ ਆਪਣੀ ਪੁੱਛਗਿੱਛ ਵਿੱਚ ਦੱਸਿਆ ਹੈ ਕਿ ਉਹ ਨੇਪਾਲ ਤੋਂ ਅਫ਼ੀਮ ਅਤੇ ਚਰਸ ਲਿਆ ਕੇ ਸ਼ਿਮਲਾ ਅਤੇ ਮੈਡੀਕਲ ਨਸ਼ਾ ਸੋਲਨ ਹਿਮਾਚਲ ਪ੍ਰਦੇਸ਼ ਵਿਖੇ ਵੇਚਦੇ ਸਨ, ਜਿਨ੍ਹਾਂ ਪਾਸੋਂ ਮੁਕੱਦਮਾ ਹਜਾ ਵਿੱਚ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…