Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਨੇ ਸਾਇੰਸ ਮਾਸਟਰ ਕਾਡਰ ਦੀ ਭਰਤੀ ਲਿਖਤੀ ਪ੍ਰੀਖਿਆ ਲਈ ਇੰਪਰਸੋਨੇਸ਼ਨ ਕੇਸਾਂ ਵਿੱਚ ਲਿਪਤ ਉਮੀਦਵਾਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਕ੍ਰਿਸ਼ਨ ਕੁਮਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ: ਸਿੱਖਿਆ ਵਿਭਾਗ ਪੰਜਾਬ ਦੇ ਭਰਤੀ ਡਾਇਰੈਟੋਰੇਟ ਵੱਲੋਂ ਐਤਵਾਰ ਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ, ਸਮਾਜਿਕ ਸਿੱਖਿਆ, ਗਣਿਤ ਅਤੇ ਸਾਇੰਸ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਗਈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪਟਿਆਲਾ ਵਿਖੇ ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਸਮੇਤ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਸਾਹਮਣੇ ਆਏ ਇਮਪਰਸੋਨੇਸ਼ਨ ਕੇਸਾਂ ਵਿੱਚ ਲਿਪਤ ਉਮੀਦਵਾਰਾਂ ਅਤੇ ਉਨ੍ਹਾਂ ਦੀ ਥਾਂ ਪੇਪਰ ਦੇਣ ਪਹੁੰਚੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਹੀ ਸਮੂਹ ਉਮੀਦਵਾਰਾਂ ਲਈ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਕਿ ਸਿੱਖਿਆ ਵਿਭਾਗ ਦੇ ਭਰਤੀ ਡਾਇਰੈਕਟੋਰੇਟ ਵੱਲੋਂ ਕਰਵਾਈਆਂ ਜਾ ਰਹੀਆਂ ਭਰਤੀ ਪ੍ਰੀਖਿਆਵਾਂ ਵਿੱਚ ਨਕਲ ਅਤੇ ਇਮਪਰੋਸਨੇਸ਼ਨ ਜਿਹੇ ਕੇਸਾਂ ‘ਤੇ ਬਹੁਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਉਮੀਦਵਾਰ ਇਹਨਾਂ ਕੇਸਾਂ ਵਿੱਚ ਲਿਪਤ ਪਾਏ ਗਏ ਹਨ ਉਹਨਾਂ ਦੀ ਉਮੀਦਵਾਰੀ ਤਾਂ ਕੈਂਸਲ ਕੀਤੀ ਹੀ ਜਾਵੇਗੀ ਨਾਲ ਹੀ ਭਵਿੱਖ ਵਿੱਚ ਉਹਨਾਂ ਨੂੰ ਵਿਭਾਗ ਦੀਆਂ ਅਸਾਮੀਆਂ ਵਿੱਚ ਅਪਲਾਈ ਕਰਨ ਲਈ ਵੀ ਬਲੈਕ ਲਿਸਟ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅਧਿਆਪਨ ਕਿੱਤਾ ਬਹੁਤ ਹੀ ਸਤਿਕਾਰਯੋਗ ਕਿੱਤਾ ਹੈ। ਇਸ ਮੌਕੇ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਸਿੱਖਿਆ ਭਰਤੀ ਬੋਰਡ ਨੇ ਜਾਣਕਾਰੀ ਦਿੱਤੀ ਕਿ ਸਾਇੰਸ ਮਾਸਟਰ ਕਾਡਰ ਭਰਤੀ ਪ੍ਰੀਖਿਆ ਵਿੱਚ 8168 ਉਮੀਦਵਾਰ ਅਪੀਅਰ ਹੋਏ ਜੋ ਕਿ ਕੁੱਲ ਅਪਲਾਈ ਕਰਨ ਵਾਲਿਆਂ ਦਾ 87.5 ਫੀਸਦੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਹਰਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਖਵਿੰਦਰ ਕੁਮਾਰ ਖੋਸਲਾ ਨੇ ਵੀ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ