Share on Facebook Share on Twitter Share on Google+ Share on Pinterest Share on Linkedin ਮੈਡੀਕਲ ਕੈਂਪ ਵਿੱਚ ਸੈਂਕੜੇ ਲੋਕਾਂ ਦੀ ਸਿਹਤ ਦੀ ਜਾਂਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ: ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਸਮਾਜ ਸੇਵੀ ਆਗੂ ਇੰਦਰਜੀਤ ਸਿੰਘ ਖੋਖਰ ਦੀ ਅਗਵਾਈ ਹੇਠ ਆਜ਼ਾਦ ਮੁਹਾਲੀ ਗਰੁੱਪ ਦੇ ਸਹਿਯੋਗ ਨਾਲ ਐਤਵਾਰ ਨੂੰ ਇੱਥੋਂ ਦੇ ਫੇਜ਼-3ਬੀ2 (ਵਾਰਡ ਨੰਬਰ-8) ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਮੇਹਰ ਹਸਪਤਾਲ ਜ਼ੀਰਕਪੁਰ ਦੇ ਡਾਕਟਰਾਂ ਦੀ ਟੀਮ ਨੇ ਸੈਂਕੜੇ ਸ਼ਹਿਰ ਵਾਸੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ। ਸ੍ਰੀ ਖੋਖਰ ਨੇ ਦੱਸਿਆ ਕਿ ਕੈਂਪ ਵਿੱਚ ਕਈ ਪ੍ਰਕਾਰ ਦੇ ਟੈਸਟ ਮੁਫ਼ਤ ਕੀਤੇ ਗਏ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸੇਵਾਵਾਂ ਦਾ ਕਾਫੀ ਮਾੜਾ ਹੈ ਅਤੇ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਨੇ ਆਪਣੇ ਸਾਥੀਆਂ ਮਿਲ ਕੇ ਮੈਡੀਕਲ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਅਖੀਰ ਵਿੱਚ ਉਨ੍ਹਾਂ ਨੇ ਮੈਡੀਕਲ ਟੀਮ ਦਾ ਸਨਮਾਨ ਕੀਤਾ। ਇਸ ਮੌਕੇ ਸਮਾਜ ਸੇਵੀ ਅਤੁੱਲ ਸ਼ਰਮਾ, ਪੀ.ਕੇ. ਚੰਦ, ਅਮਰਜੀਤ ਸਿੰਘ, ਪਰਵਿੰਦਰ ਸਿੰਘ ਰੀਹਲ, ਮਨਮੋਹਨ ਸਿੰਘ ਅਤੇ ਰੂਬੀ ਮੁਹਾਲੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ