Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਵੱਲੋਂ ਪੰਜਵੀਂ ਦੀ 16 ਮਾਰਚ ਤੇ ਅੱਠਵੀਂ ਦੀ 22 ਮਾਰਚ ਤੋਂ ਲਈ ਜਾਵੇਗੀ ਪ੍ਰੀਖਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਲੋਹੜੀ ਵਾਲੇ ਦਿਨ ਪੰਜਵੀਂ ਜਮਾਤ ਅਤੇ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ 16 ਮਾਰਚ ਤੋਂ 23 ਮਾਰਚ ਤੱਕ ਅਤੇ ਅੱਠਵੀਂ ਜਮਾਤ ਦੀ 22 ਮਾਰਚ ਤੋਂ 7 ਅਪਰੈਲ ਤੱਕ ਪ੍ਰੀਖਿਆ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਵੱਖ-ਵੱਖ ਸਕੂਲਾਂ ਵਿੱਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 12:15 ਵਜੇ ਤੱਕ ਕਰਵਾਈ ਜਾਵੇਗੀ। ਸ੍ਰੀ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੀ ਪ੍ਰਯੋਗੀ ਪ੍ਰੀਖਿਆਵਾਂ 24 ਮਾਰਚ ਤੋਂ 27 ਮਾਰਚ ਤੱਕ ਸਕੂਲ ਵੱਲੋਂ ਨਿਰਧਾਰਿਤ ਮਿਤੀਆਂ ਅਨੁਸਾਰ ਸਕੂਲ ਪੱਧਰ ’ਤੇ ਕਰਵਾਈਆਂ ਜਾਣਗੀਆਂ। ਇੰਜ ਹੀ ਅੱਠਵੀਂ ਸ਼੍ਰੇਣੀ ਦੀ ਪ੍ਰਯੋਗੀ ਪ੍ਰੀਖਿਆਵਾਂ 8 ਅਪਰੈਲ ਤੋਂ 19 ਅਪਰੈਲ ਤੱਕ ਨਿਰਧਾਰਿਤ ਮਿਤੀਆਂ ਅਨੁਸਾਰ ਸਕੂਲ ਪੱਧਰ ’ਤੇ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼੍ਰੇਣੀਆਂ ਸਬੰਧੀ ਡੇਟਸ਼ੀਟ ਅਤੇ ਲੋੜੀਂਦੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਲਾਨਾ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ ਅਤੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਅਪੀਅਰ ਹੋਣ ਵਾਲੇ ਬੱਚਿਆਂ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਪ੍ਰੀਖਿਆ ਕੇਂਦਰ ਵਿੱਚ ਕੋਵਿਡ ਨਿਯਮਾਂ ਤਹਿਤ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਬੈਠਣਾ ਯਕੀਨੀ ਬਣਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ