Share on Facebook Share on Twitter Share on Google+ Share on Pinterest Share on Linkedin ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਾਜੈਕਟ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਿਖਲਾਈ ਕੈਂਪ ਸਮਾਰਟ ਸਕੂਲ, ਸਮਾਰਟ ਗਰਾਊਂਡ, ਬਾਲਾ ਵਰਕ ਵੱਲ ਵਿਸ਼ੇਸ਼ ਤਵੱਜੋਂ ਦੇਣ ਦੀ ਲੋੜ ’ਤੇ ਜ਼ੋਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ: ਸਰਕਾਰੀ ਸਕੂਲਾਂ ਦੀ ਦਿੱਖ ਨੂੰ ਮਨਮੋਹਣਾ ਬਣਾਉਣ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਜ਼ਿਲ੍ਹੇ ਦੇ ਸਮੂਹ ਖੇਡ ਅਧਿਆਪਕਾਂ ਦਾ ਵਰਚੁਅਲ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ‘ਜੈ ਜਵਾਨ ਆਰਮੀ ਪ੍ਰਾਜੈਕਟ’ ਨੂੰ ਸਫਲ ਬਣਾਉਣ ਲਈ ਖੇਡ ਅਧਿਆਪਕਾਂ ਨੂੰ ਉਚੇਚੇ ਤੌਰ ’ਤੇ ਉਤਸ਼ਾਹਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਦੀ ਅਗਵਾਈ ਵਿੱਚ ਅਤੇ ਜ਼ਿਲ੍ਹਾ ਮੈਂਟਰ ਪਰਮਵੀਰ ਕੌਰ ਦੀ ਦੇਖਰੇਖ ਹੇਠ ਲਗਾਏ ਗਏ ਇਸ ਵਰਚੁਅਲ ਸਿਖਲਾਈ ਕੈਂਪ ਦੌਰਾਨ ਵਿਸ਼ਾ ਮਾਹਰਾਂ ਹਰਿੰਦਰ ਗਰੇਵਾਲ, ਮਨਦੀਪ ਸ਼ਰਮਾ, ਡਾ. ਬਲਵੰਤ ਸਿੰਘ, ਬਲਜਿੰਦਰ ਸਿੰਘ, ਬੁੱਧ ਰਾਮ ਅਤੇ ਹੋਰਨਾਂ ਨੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਮਾਰਨ ਦਾ ਸੱਦਾ ਦਿੱਤਾ। ਮਾਹਰਾਂ ਨੇ ਸਰੀਰਕ ਸਿੱਖਿਆ ਅਤੇ ਖੇਡਾਂ ਦੇ ਵਿਸ਼ੇ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ ਨਾਲ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸੇ ਦੌਰਾਨ ਸਮਾਰਟ ਸਕੂਲ,ਸਮਾਰਟ ਗਰਾਊਂਡ,ਬਾਲਾ ਵਰਕ ਆਦਿ ਨੂੰ ਲਾਗੂ ਕਰਨ ਲਈ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ ਗਿਆ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਪ੍ਰੈਸ ਸਕੱਤਰ ਅਧਿਆਤਮ ਪ੍ਰਕਾਸ਼ ਤਿਊੜ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਦੌਰਾਨ ਸਿੱਖਿਆ ਵਿਭਾਗ ਦੀ ਖੇਡ ਸ਼ਾਖਾ ਵੱਲੋਂ ਅਰੰਭੇ ‘ਜੈ ਜਵਾਨ ਆਰਮੀ ਪ੍ਰਾਜੈਕਟ’ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਵਿਸ਼ਾ ਮਾਹਰਾਂ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਸਰੀਰਕ ਤੰਦਰੁਸਤੀ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਮਾਹਰਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਰਮੀ ਵਿੱਚ ਭਰਤੀ ਹੋਣ ਲਈ ਤਿਆਰ ਕਰਨਾ ਹੈ। ਹਰਿੰਦਰ ਗਰੇਵਾਲ, ਪਰਮਵੀਰ ਕੌਰ ਅਤੇ ਹੋਰਨਾਂ ਨੇ ਜਿੱਥੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ‘ਜੈ ਜਵਾਨ ਆਰਮੀ‘ ਪ੍ਰੋਜੈਕਟ ਨਾਲ ਜੋੜਨ ਦੀ ਅਪੀਲ ਕੀਤੀ ਉੁੱਥੇ ਸਰਕਾਰੀ ਸਕੂਲਾਂ ਦੇ ਆਰਮੀ ਵਿੱਚ ਭਰਤੀ ਹੋਣ ਵਾਲੇ ਵਿਦਿਆਰਥੀਆਂ ਦਾ ਰਿਕਾਡਰ ਰੱਖਣ ਲਈ ਵੀ ਕਿਹਾ। ਇਸ ਸਿਲਖਾਈ ਕੈਂਪ ਵਿੱਚ ਜ਼ਿਲ੍ਹਾ ਮੁਹਾਲੀ ਦੇ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਮੂਹ ਖੇਡ ਅਧਿਆਪਕਾਂ ਨੇ ਭਾਗ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ