Share on Facebook Share on Twitter Share on Google+ Share on Pinterest Share on Linkedin ਕਾਲੇ ਖੇਤੀ ਕਾਨੂੰਨ: ਪੈਰੀਫੇਰੀ ਮਿਲਕਮੈਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜਨਵਰੀ: ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆਂ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਮੁਫ਼ਤ ਕਿਸਾਨੀ ਝੰਡੇ ਵੀ ਵੰਡੇ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਦਾ ਸਹਾਰਾ ਲੈ ਕੇ ਕਿਸਾਨਾਂ ਨਾਲ ਧੋਖੇਬਾਜ਼ੀ ਕਰ ਰਹੀ ਹੈ ਜਦੋਂਕਿ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ ਅਤੇ ਹੁਣ ਦਿੱਲੀ ਬਾਰਡਰ ’ਤੇ ਹੱਡੀ ਚੀਰਵੀਂ ਠੰਢ ਦੇ ਬਾਵਜੂਦ ਅੰਨਦਾਤਾ ਆਪਣੇ ਪਰਿਵਾਰਾਂ ਸਮੇਤ ਧਰਨੇ ’ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਹੀਂ ਲੈਣੀ ਚਾਹੀਦੀ ਹੈ ਅਤੇ ਆਪਣੀ ਜ਼ਿੱਦ ਛੱਡ ਕੇ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤੱਕ ਰੋਸ ਰੈਲੀਆਂ ਅਤੇ ਧਰਨਾ ਪ੍ਰਦਰਸ਼ਨ ਜਾਰੀ ਰਹਿਣਗੇ। ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ, ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ ਤੇ ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਹਰਜੰਗ ਸਿੰਘ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਸੁਰਿੰਦਰ ਸਿੰਘ ਬਰਿਆਲੀ, ਸਾਹਿਬ ਸਿੰਘ ਮੌਲੀ, ਸ਼ਿਆਮ ਲਾਲ ਝਿਊਰਹੇੜੀ, ਅਜਾਇਬ ਨਾਡਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ, ਪ੍ਰੇਮ ਸਿੰਘ ਬੁੜੈਲ, ਗੋਲਡੀ ਮਹਿਦੂਦਾਂ ਵੀ ਹਾਜ਼ਰ ਸਨ। ਇਨ੍ਹਾਂ ਸਾਰੇ ਆਗੂਆਂ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਅੰਨਦਾਤਾ ਦੀ ਜਿੱਤ ਲਈ ਅਰਦਾਸ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ