ਪੰਜਾਬ ਪੁਲੀਸ ਦੇ ਸਾਬਕਾ ਏਆਈਜੀ ਸਰਬਜੀਤ ਸਿੰਘ ਪੰਧੇਰ ਆਪ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਪੰਜਾਬ ਪੁਲੀਸ ਦੇ ਏਆਈਜੀ (ਸੇਵਾਮੁਕਤ) ਸਰਬਜੀਤ ਸਿੰਘ ਪੰਧੇਰ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਜਸਟਿਸ ਜੋਰਾ ਸਿੰਘ ਅਤੇ ਆਪ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਰਾਜਲਾਲੀ ਗਿੱਲ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਸਕੱਤਰ ਪ੍ਰਭਜੋਤ ਕੌਰ ਅਤੇ ਸੀਨੀਅਰ ਆਗੂ ਵਿਨੀਤ ਵਰਮਾ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋਣ ਐਲਾਨ ਕੀਤਾ। ਇਨ੍ਹਾਂ ਆਗੂਆਂ ਨੇ ਸਾਬਕਾ ਪੁਲੀਸ ਅਧਿਕਾਰੀ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਆਪ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀ ਦਲ ਤੇ ਭਾਜਪਾ ਦੀਆਂ ਸਰਕਾਰਾਂ ਨੂੰ ਚੰਗੀ ਤਰ੍ਹਾਂ ਪਰਖ ਚੁੱਕੇ ਹਨ ਅਤੇ ਇਨ੍ਹਾਂ ਪਾਰਟੀਆਂ ਤੋਂ ਅੱਕੇ ਆਮ ਲੋਕ, ਨਾਰਾਜ਼ ਆਗੂ ਅਤੇ ਸਾਬਕਾ ਉੱਚ ਅਧਿਕਾਰੀ ਆਪ ਮੁਹਾਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵੀ ਵੱਡੇ ਪੱਧਰ ’ਤੇ ਸਿਆਸੀ ਸਮੀਕਰਨ ਬਦਲਣ ਦੀ ਸੰਭਾਵਨਾ ਹੈ।
ਇਸ ਮੌਕੇ ਸਰਬਜੀਤ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਪੁਲੀਸ ਵਿੱਚ ਲੰਮਾ ਸਮਾਂ ਪੂਰੀ ਇਮਾਨਦਾਰੀ ਨਾਲ ਸਰਵਿਸ ਕੀਤੀ ਹੈ ਅਤੇ ਸਾਲ 1990 ਤੋਂ 94 ਤੱਕ ਪੰਜਾਬ ਵਿੱਚ ਖਾੜਕੂਵਾਦ ਦੌਰਾਨ ਜ਼ਿਲ੍ਹਾ ਮਜੀਠਾ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ ਅਤੇ ਅਤਿਵਾਦ ਨੂੰ ਖ਼ਤਮ ਕਰਨ ਅਤੇ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਕਰਨ ਲਈ ਕੋਈ ਕਸਰ ਨਹੀਂ ਛੱਡੀ ਗਈ ਅਤੇ ਆਪਣੀ ਜਾਨ ਨੂੰ ਜੋਖ਼ਮ ਵਿੱਚ ਪਾ ਕੇ ਡਿਊਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੇਵਾਮੁਕਤੀ ਤੋਂ ਬਾਅਦ ਲਗਾਤਾਰ ਸਮਾਜ ਸੇਵੀ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ ਅਤੇ ਹੁਣ ਆਪ ਵਿੱਚ ਸ਼ਾਮਲ ਹੋ ਕੇ ਲੋਕ ਹਿੱਤ ਵਿੱਚ ਕੰਮ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…