Share on Facebook Share on Twitter Share on Google+ Share on Pinterest Share on Linkedin ਕਿਸਾਨ ਮਹਿਲਾ ਦਿਵਸ: ਮੁਹਾਲੀ ਤੋਂ ਬੀਬੀਆਂ ਦਾ ਵੱਡਾ ਜਥਾ ਦਿੱਲੀ ਧਰਨੇ ’ਚ ਪੁੱਜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ: ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਧਰਨਾ ਪ੍ਰਦਰਸ਼ਨ ਵਾਲੀ ਥਾਂ ਕਿਸਾਨ ਮਹਿਲਾ ਦਿਵਸ ਮਨਾਉਣ ਦੇ ਸੱਦੇ ’ਤੇ ਸੋਮਵਾਰ ਨੂੰ ਇੱਥੋਂ ਦੇ ਸੈਕਟਰ-70 ’ਚੋਂ ਯੂਥ ਆਫ਼ ਪੰਜਾਬ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤੇ ਸਮਾਜ ਸੇਵੀ ਆਗੂ ਗੁਰਜੀਤ ਸਿੰਘ ਮਾਮਾ ਮਟੌਰ ਦੀ ਅਗਵਾਈ ਹੇਠ ਬੀਬੀਆਂ ਦਾ ਇੱਕ ਜਥਾ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਗੁਰਜੀਤ ਸਿੰਘ ਮਟੌਰ ਨੇ ਦੱਸਿਆ ਕਿ ਅੱਜ ਸੈਕਟਰ-70 ਤੋਂ ਬੀਬੀਆਂ ਇਕ ਬੱਸ ਰਾਹੀਂ ਦਿੱਲੀ ਕਿਸਾਨ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜੀਆਂ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਇਕ ਬੱਸ ਵਿੱਚ ਸਵਾਰ ਹੋ ਕੇ ਬੀਬੀਆਂ ਦਾ ਜਥਾ ਦਿੱਲੀ ਗਿਆ ਸੀ। ਉਨ੍ਹਾਂ ਦੱਸਿਆ ਕਿ ਦਿੱਲੀ ਵਿਖੇ ਕਿਸਾਨ ਅੰਦੋਲਨ ਵਿੱਚ ਜਿੱਥੇ ਹਰ ਵਰਗ ਆਪਣੀ ਸ਼ਮੂਲੀਅਤ ਕਰ ਰਿਹਾ ਹੈ ਉੱਥੇ ਅੌਰਤਾਂ ਵੀ ਇਸ ਅੰਦੋਲਨ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ। ਇਸ ਮੌਕੇ ਸੁਖਜੀਤ ਕੌਰ, ਰਣਜੀਤ ਕੌਰ ਰਿਆੜ, ਬਲਵਿੰਦਰ ਕੌਰ, ਕਮਲਜੀਤ ਕੌਰ ਧੀਮਾਨ, ਗਗਨਜੀਤ ਕੌਰ, ਸਤਵੀਰ ਕੌਰ, ਰਾਜਪ੍ਰੀਤ ਕੌਰ, ਭੁਪਿੰਦਰਪਾਲ ਕੌਰ, ਹਿੰਦਪਾਲ ਸਿੰਘ, ਸ਼ੈਲੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ