ਮੁਹਾਲੀ ਨੂੰ ਵਰਲਡ ਕਲਾਸ ਸਿਟੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਕੁਲਵੰਤ ਸਿੰਘ

ਸ਼ਹਿਰ ਦੇ ਲੋਕ ਵਿਕਾਸ ਦੇ ਮੁੱਦੇ ’ਤੇ ਇਸ ਵਾਰ ਵੀ ਆਜ਼ਾਦ ਗਰੁੱਪ ਨੂੰ ਜਿਤਾਉਣਗੇ: ਸਾਬਕਾ ਮੇਅਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-71 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਦੇ ਦੌਰਾਨ ਉਨ੍ਹਾਂ ਦੀ ਟੀਮ ਨੇ ਬਿਨਾਂ ਕਿਸੇ ਪੱਖਪਾਤ ਅਤੇ ਸਿਆਸਤ ਤੋਂ ਉਪਰ ਉਠ ਕੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਸੇਵਾ ਭਾਵਨਾ ਨਾਲ ਕੰਮ ਕੀਤਾ ਹੈ। ਜਿਸ ਦੇ ਸਿੱਟੇ ਵਜੋਂ ਮੁਹਾਲੀ ਅੱਜ ਪੰਜਾਬ ਦੇ ਵਧੀਆ ਸ਼ਹਿਰਾਂ ਵਿੱਚ ਸ਼ੁਮਾਰ ਹੈ ਅਤੇ ਆਉਣ ਵਾਲੇ 5 ਸਾਲਾਂ ਵਿੱਚ ਉਹ ਸ਼ਹਿਰ ਨੂੰ ਵਰਲਡ ਕਲਾਸ ਸਿਟੀ ਬਣਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਸਾਬਕਾ ਮੇਅਰ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਨਗਰ ਨਿਗਮ ਦੇ ਹਾਊਸ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਵਿਕਾਸ ਕੰਮ ਰੁਕਵਾਏ ਗਏ ਹਨ। ਜਿਸ ਕਾਰਨ ਮੌਜੂਦਾ ਸਮੇਂ ਵਿੱਚ ਵਿਕਾਸ ਕਾਰਜਾਂ ਵਿੱਚ ਖੜੌਤ ਆ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…