ਕਰੋਨਾਵਾਇਰਸ ਵਿਰੁੱਧ ਮੁਹਿੰਮ: ਸਿਵਲ ਸਰਜਨ ਤੇ ਸੀਨੀਅਰ ਅਧਿਕਾਰੀਆਂ ਨੇ ਲਗਵਾਇਆ ਟੀਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਨੂੰ ਜਾਰੀ ਰੱਖਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿਖੇ ‘ਕੋਵੀਸ਼ੀਲਡ’ ਟੀਕੇ ਲਗਵਾਏ। ਸਭ ਤੋਂ ਪਹਿਲਾ ਟੀਕਾ ਸਿਵਲ ਸਰਜਨ, ਉਪਰੰਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ ਅਤੇ ਘੜੂੰਆਂ ਹਸਪਤਾਲ ਦੀ ਐਸਐਮਓ ਡਾ. ਕੁਲਜੀਤ ਕੌਰ ਦਾ ਟੀਕਾ ਲਗਾਇਆ ਗਿਆ। ਇਸ ਤੋਂ ਪਹਿਲਾਂ ਐਸਐਮਓ ਡਾ. ਵਿਜੇ ਭਗਤ, ਐਸਐਮਓ 2 ਡਾ. ਹਰਮਿੰਦਰਜੀਤ ਸਿੰਘ ਚੀਮਾ ਸਮੇਤ ਸਿਵਲ ਸਰਜਨ ਦਫ਼ਤਰ ਅਤੇ ਹਸਪਤਾਲ ਦੇ ਕਈ ਮੁਲਾਜ਼ਮ ਟੀਕਾ ਲਗਵਾ ਚੁੱਕੇ ਹਨ।
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਟੀਕਾਕਰਨ ਮੁਹਿੰਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਕੰਮ ਮਾਹਰ ਡਾਕਟਰਾਂ ਦੀ ਦੇਖਰੇਖ ਹੇਠ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦਵਾਈ ਬੇਹੱਦ ਸੁਰੱਖਿਅਤ ਹੈ ਅਤੇ ਹਾਲੇ ਤੱਕ ਕਿਸੇ ਵੀ ਵਿਅਕਤੀ ਅੰਦਰ ਇਸ ਦਵਾਈ ਦਾ ਮਾੜਾ ਅਸਰ ਨਹੀਂ ਦਿਸਿਆ ਹੈ। ਸਿਵਲ ਸਰਜਨ ਨੇ ਕਿਹਾ ਕਿ ਭਾਰਤ ਦੇ ਵਿਗਿਆਨੀਆਂ ਅਤੇ ਡਾਕਟਰ ਇਸ ਗੱਲ ਲਈ ਪ੍ਰਸ਼ੰਸਾ ਦੇ ਪਾਤਰ ਹਨ। ਜਿਨ੍ਹਾਂ ਨੇ ਮਨੁੱਖਤਾ ਦੀ ਭਲਾਈ ਲਈ ਬਹੁਤ ਘੱਟ ਸਮੇਂ ਵਿੱਚ ਇਹ ਦਵਾਈ ਤਿਆਰ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਵੇਂ ਇਸ ਬੀਮਾਰੀ ਦਾ ਟੀਕਾ ਬਣ ਗਿਆ ਹੈ ਪਰ ਹਾਲੇ ਵੀ ਸਾਵਧਾਨ ਰਹਿਣ ਦੀ ਸਖ਼ਤ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਜਾਣ ਸਮੇਂ ਮਾਸਕ, ਰੁਮਾਲ, ਕੱਪੜਾ, ਚੁੰਨੀ, ਪਰਨੇ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਿਆ ਜਾਵੇ। ਵਾਰ-ਵਾਰ ਸਾਬਣ ਨਾਲ ਹੱਥ ਧੋਣੇ ਵੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…