ਰਾਜਨੀਤੀ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਹੀ ਤਰੱਕੀ ਸੰਭਵ: ਸਰਬਜੀਤ ਸਮਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ:
ਰਾਜਨੀਤੀ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਹੀ ਦੇਸ਼ ਅਤੇ ਸੂਬੇ ਦੀ ਤਰੱਕੀ ਸੰਭਵ ਹੋ ਸਕਦੀ ਹੈ। ਇਹ ਵਿਚਾਰ ਸਫਲ ਉੱਦਮੀ ਨੌਜਵਾਨ ਅਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਚੋਣ ਪ੍ਰਚਾਰ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਨੌਜਵਾਨ ਖ਼ੁਦ ਰਾਜਨੀਤੀ ਵਿੱਚ ਅੱਗੇ ਨਹੀਂ ਆਉਂਦੇ ਉਦੋਂ ਤੱਕ ਦੇਸ਼ ਦਾ ਭਵਿੱਖ ਬਦਲਣ ਵਾਲਾ ਨਹੀਂ ਹੈ। ਉਹ ਇੱਥੋਂ ਦੇ ਵਾਰਡ ਨੰਬਰ-38 ਤੋਂ ਆਜ਼ਾਦ ਗਰੁੱਪ ਦੇ ਉਮੀਦਵਾਰ ਹਨ ਅਤੇ ਦੂਜੇ ਵਾਰ ਚੋਣ ਮੈਦਾਨ ਵਿੱਚ ਨਿੱਤਰੇ ਹਨ। ਅੱਜ ਉਨ੍ਹਾਂ ਨੇ ਸੈਕਟਰ-71 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵੱਡਿਆਂ ਅਤੇ ਬਜ਼ੁਰਗਾਂ ਦਾ ਅਸ਼ੀਰਵਾਦ ਲਿਆ।
ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਮੇਰੇ ਪਿਤਾ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਸਾਰੇ ਵਾਰਡਾਂ ਦਾ ਬਿਨਾਂ ਕਿਸੇ ਪੱਖਪਾਤ ਤੋਂ ਇਕਸਾਰ ਵਿਕਾਸ ਕੀਤਾ ਹੈ। ਪਰ ਨੌਜਵਾਨ ਪੀੜ੍ਹੀ ਦੇ ਅਨੁਸਾਰ ਬਹੁਤ ਸਾਰੀਆਂ ਸੰਭਾਵਨਾਵਾਂ ਦੀ ਖੋਜ ਕਰਨ ਦੀ ਜ਼ਰੂਰਤ ਹੈ ਅਤੇ ਇਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਹੀ ਉਹ ਰਾਜਨੀਤੀ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਆਜ਼ਾਦ ਗਰੁੱਪ ਦੇ ਮੈਂਬਰ ਸ਼ਹਿਰ ਦੀ ਤਰੱਕੀ ਅਤੇ ਵਿਕਾਸ ਨੂੰ ਤਰਜ਼ੀਹ ਦੇਣਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…