Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਨੇ ਵਾਰਡ ਨੰਬਰ-33 ਤੋਂ ਪਾਰਟੀ ਉਮੀਦਵਾਰ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਵਾਰਡ ਨੰਬਰ-33 ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਸਪਾਲ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਿਕਾਸ ਲਈ ਪੜ੍ਹੇ ਲਿਖੇ ਅਤੇ ਸੂਝਵਾਨ ਵਿਅਕਤੀਆਂ ਦੀ ਬੇਹੱਦ ਲੋੜ ਹੈ। ਅਕਾਲੀ ਦਲ ਦੇ ਉਮੀਦਵਾਰ ਇਸ ਖਟੌਤੀ ’ਤੇ ਖਰਾ ਉੱਤਰਦੇ ਹਨ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕੁੱਝ ਲੋਕ ਆਪਣਾ ਵਪਾਰ ਚਮਕਾਉਣ ਲਈ ਰਾਜਨੀਤੀ ਦਾ ਸਹਾਰਾ ਲੈ ਰਹੇ ਹਨ, ਅਜਿਹੇ ਲੋਕਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦਾ ਵਿਕਾਸ ਸਿਰਫ਼ ਅਕਾਲੀ ਸਰਕਾਰ ਵੇਲੇ ਹੀ ਹੋਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਦਲ ਦੇ ਉਮੀਦਵਾਰ ਚੋਣ ਜਿੱਤਣ ਤੋਂ ਬਾਅਦ ਲੋਕਾਂ ਦੇ ਦੁੱਖ-ਸੁੱਖ ਵਿੱਚ ਭਾਗੀਦਾਰ ਬਣ ਕੇ ਸੇਵਾ ਲਈ ਹਾਜ਼ਰ ਰਹਿਣਗੇ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਗੁਰਮੀਤ ਸਿੰਘ ਬਾਕਰਪੁਰ, ਗੁਰਨਾਮ ਸਿੰਘ, ਮਹਿੰਦਰ ਸਿੰਘ, ਅਮਰਜੀਤ ਸਿੰਘ, ਹਰਦੇਵ ਹਰਪਾਲਪੁਰ ਸਮੇਤ ਹੋਰ ਅਕਾਲੀ ਵਰਕਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ