ਨਗਰ ਨਿਗਮ ਚੋਣਾਂ ਵਿੱਚ ਚੰਗੇ ਕਿਰਦਾਰ ਵਾਲੇ ਆਜ਼ਾਦ ਉਮੀਦਵਾਰਾਂ ਦੀ ਮਦਦ ਕਰਾਂਗੇ: ਬੱਬੀ ਬਾਦਲ

ਚੋਣਾਂ ਵਿੱਚ ਕਾਗਰਸ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬੱਬੀ ਬਾਦਲ

ਬੱਬੀ ਬਾਦਲ ਵੱਲੋਂ ਮੁਹਾਲੀ ਦਾ ਨਵਾਂ ਮੇਆਰ ਇਸਤਰੀ ਵਰਗ ’ਚੋਂ ਲਗਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਵਧੀਆ ਸੇਵਾ ਦੀ ਭਾਵਨਾ ਰੱਖਣ ਵਾਲੇ ਉੱ ਸੁੱਚੇ ਕਿਰਦਾਰ ਵਾਲੇ ਅਤੇ ਮੁਹਾਲੀ ਸਹਿਰ ਦੇ ਵਿਕਾਸ ਨੂੰ ਤਰਜ਼ੀਹ ਦੇਣ ਵਾਲੇ ਵਿਆਕਤੀਆਂ ਨੂੰ ਨਿਗਮ ਚੋਣਾਂ ਵਿੱਚ ਜਿਤਾਉਣ ਦੀ ਅਪੀਲ ਕੀਤੀ ਬੱਬੀ ਬਾਦਲ ਨੇ ਕਿਹਾ ਕਿ ਸਿਆਸੀ ਪਾਰਟੀਆਂ ਤੋਂ ਪੰਜਾਬ ਦੇ ਲੋਕਾਂ ਦਾ ਭਰੋਸਾ ਉੱਠ ਚੁੱਕਾ ਹੈ। ਹੁਣ ਤੱਕ ਕਿਸੇ ਵੀ ਪਾਰਟੀ ਨੇ ਮੁਹਾਲੀ ਸਹਿਰ ਦੇ ਵਿਕਾਸ ਨੂੰ ਤਰਜ਼ੀਹ ਨਹੀਂ ਦਿੱਤੀ ਸਗੋਂ ਆਪਣੇ ਖ਼ੁਦ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਬਲਬੀਰ ਸਿੱਧੂ ਅਤੇ ਆਜ਼ਾਦ ਗਰੁੱਪ ਸ਼ਹਿਰ ਦੇ ਲੋਕਾਂ ਦੇ ਵਿਕਾਸ ਦੀ ਲੜਾਈ ਨਹੀਂ ਸਗੋਂ ਪਰਿਵਾਰ ਦੇ ਵਿਕਾਸ ਦੀ ਲੜਾਈ ਲੜ ਰਹੇ ਹਨ।
ਸ੍ਰੀ ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਮੁਹਾਲੀ ਤੋਂ ਸਰਕਾਰ ਦੇ ਮੰਤਰੀ ਵੱਲੋਂ ਚੋਣਾਂ ਵਿਚ ਖੜੇ ਉਮੀਦਵਾਰਾਂ ਜਿੱਥੇ ਕਾਗਜ ਰੱਦ ਕਰਵਾਏ ਗਏ ਉੱਥੇ ਹੀ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਸਗੋਂ ਡੱਟ ਕੇ ਜਵਾਬ ਦਿੱਤਾ ਜਾਵੇਗਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਵੇਲੇ ਜਦੋਂ ਪੰਜਾਬ ਦਾ ਅੰਨਦਾਤਾ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਹੈ ਤਾਂ ਅਜਿਹੇ ਸਮੇਂ ਸਰਕਾਰ ਵੱਲੋਂ ਮਿਉਂਸਪਲ ਚੋਣਾਂ ਕਰਵਾਉਣਾ ਸਹੀ ਨਹੀਂ ਹੈ ਸਗੋਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨਾ ਹੈ। ਬੱਬੀ ਬਾਦਲ ਨੇ ਮੁਹਾਲੀ ਦਾ ਨਵਾਂ ਮੇਆਰ ਇਸਤਰੀ ਵਰਗ ’ਚੋਂ ਬਣਾਉਣ ਦੀ ਮੰਗ ਰੱਖਦਿਆ ਕਿਹਾ ਕਿ ਨਗਰ ਨਿਗਮ ਦੀਆਂ 50 ਪ੍ਰਤੀਸ਼ਤ ਸੀਟਾਂ ਸਾਡੀਆਂ ਭੈਣਾਂ ਲਈ ਰਾਖਵੀਆ ਹਨ ਇਸ ਲਈ ਮੇਆਰ ਵੀ ਇਸਤਰੀ ਵਰਗ ’ਚੋਂ ਹੀ ਹੋਣਾ ਚਾਹੀਦਾ ਹੈ।
ਇਸ ਮੌਕੇ ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟੀਆ, ਹਰਪਾਲ ਸਿੰਘ, ਬਲਜੀਤ ਸਿੰਘ ਖੋਖਰ, ਮਹਿੰਦਰ ਸਿੰਘ, ਹਰਚੇਤ ਸਿੰਘ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ, ਰਮਨਦੀਪ ਸਿੰਘ, ਅਮਰੀਕ ਸਿੰਘ, ਗਗਨਦੀਪ ਸਿੰਘ, ਰਣਜੀਤ ਸਿੰਘ ਬਰਾੜ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਜਗਤਾਰ ਸਿੰਘ ਘੜੂੰਆਂ, ਨਰਿੰਦਰ ਸਿੰਘ, ਪਲਵਿੰਦਰ ਸਿੰਘ, ਗੁਰਤੇਜ ਸਿੰਘ ਸਿੱਧੂ, ਕਰਮਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…