Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਤੇ ਬਰਾੜ ਵੱਲੋਂ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਪਾਰਟੀ ਦੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਐਤਵਾਰ ਦੀ ਛੁੱਟੀ ਦਾ ਪੂਰਾ ਲਾਹਾ ਲੈਂਦਿਆਂ ਸ਼ਹਿਰ ਵਿੱਚ ਵੱਖ-ਵੱਖ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਨੇ ਇੱਥੋਂ ਦੇ ਵਾਰਡ ਨੰਬਰ-13 ਤੋਂ ਸੁਰੇਸ਼ ਕੁਮਾਰੀ ਅਤੇ ਵਾਰਡ ਨੰਬਰ-14 ਵਿੱਚ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਆਖੀ। ਚੰਦੂਮਾਜਰਾ ਨੇ ਦੱਸਿਆ ਕਿ ਉਹ ਵਾਰਡ ਨੰਬਰ-13 ਤੋਂ ਉਮੀਦਵਾਰ ਸੁਰੇਸ਼ ਕੁਮਾਰੀ ਅਤੇ ਵਾਰਡ ਨੰਬਰ-30 ਤੋਂ ਉਮੀਦਵਾਰ ਕੈਪਟਨ ਰਮਨਦੀਪ ਸਿੰਘ ਬਾਵਾ ਦੀਆਂ ਚੋਣ ਮੁਹਿੰਮ ਦੀਆਂ ਚੋਣ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ‘ਤੱਕੜੀ’ ਚੋਣ ਨਿਸ਼ਾਨ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰਾ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਮੁਹਾਲੀ ਵਿੱਚ ਕੌਮਾਂਤਰੀ ਹਵਾਈ ਅੱਡਾ ਬਣਾਉਣ ਸਮੇਤ ਅੰਤਰਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮ, ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਅਤੇ ਮੁਹਾਲੀ ਦਾ ਸਰਬਪੱਖੀ ਵਿਕਾਸ ਕਰਨ ਲਈ ਕੋਈ ਕਸਰ ਨਹੀਂ ਛੱਡੀ ਗਈ। ਜਿਸ ਦੀ ਬਦੌਲਤ ਮੁਹਾਲੀ ਖੂਬਸੂਰਤੀ ਪੱਖੋਂ ਅੱਜ ਅੰਤਰਰਾਸ਼ਟਰੀ ਨਕਸ਼ੇ ’ਤੇ ਜਾਣਿਆ-ਪਛਾਣਿਆਂ ਨਾਂ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਕਮਲਜੀਤ ਰੂਬੀ ਦੀ ਚੋਣ ਮੁਹਿੰਮ ਦੌਰਾਨ ਮੌਸਮ ਠੀਕ ਨਹੀਂ ਹੈ ਪ੍ਰੰਤੂ ਫਿਰ ਵੀ ਵੱਡੀ ਗਿਣਤੀ ਵਿੱਚ ਭੈਣਾਂ, ਵੀਰ ਅਤੇ ਬਜ਼ੁਰਗਾਂ ਨੇ ਇਸ ਇਕੱਤਰਤਾਵਾਂ ਦੌਰਾਨ ਸ਼ਮੂਲੀਅਤ ਕੀਤੀ ਹੈ ਇਸ ਨਾਲ ਕਮਲਜੀਤ ਸਿੰਘ ਰੂਬੀ ਦੀ ਜਿੱਤ ਯਕੀਨੀ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁਹਾਲੀ ਦੇ ਦਰਜਨਾਂ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ, ਰਸਤਿਆਂ ਤੇ ਸ਼ਮਸ਼ਾਨਘਾਟ ਅਤੇ ਟੋਭਿਆਂ ਉੱਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ। ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਦੇ ਐਨ ਮੌਕੇ ਧੋਖਾ ਦੇਣ ਵਾਲੇ ਆਗੂਆਂ ਅਤੇ ਸਾਬਕਾ ਕੌਂਸਲਰਾਂ ਨੂੰ ਮੁਹਾਲੀ ਦੇ ਲੋਕ ਬਿਲਕੁਲ ਵੀ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਅਕਾਲੀ ਸਰਕਾਰ ਦੌਰਾਨ ਧੋਖਾ ਦੇਣ ਵਾਲੇ ਵਿਅਕਤੀਆਂ ਨੂੰ ਸੱਤਾ ਦਾ ਪੂਰਾ ਆਨੰਦ ਮਾਣਿਆ ਹੈ। ਪਿਛਲੀ ਵਾਰ ਵੀ ਸਾਬਕਾ ਮੇਅਰ ਨੇ ਕੁਰਸੀ ਦੇ ਲਾਲਚ ਵਿੱਚ ਪਾਰਟੀ ਦੀ ਪਿੱਠ ਵਿੱਚ ਛੂਰਾ ਮਾਰਿਆ ਸੀ ਅਤੇ ਕਾਂਗਰਸ ਨਾਲ ਹੱਥ ਮਿਲਾ ਕੇ ਮੇਅਰ ਦੀ ਕੁਰਸੀ ’ਤੇ ਕਾਬਜ਼ ਹੋਏ ਸੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਕੰਵਲਜੀਤ ਸਿੰਘ ਰੂਬੀ, ਪਰਦੀਪ ਸਿੰਘ ਭਾਰਜ, ਗੁਰਮੀਤ ਸਿੰਘ ਬਾਕਰਪੁਰ, ਗੁਰਮੀਤ ਸਿੰਘ ਸ਼ਾਮਪੁਰ, ਕੈਪਟਨ ਰਮਨਦੀਪ ਸਿੰਘ ਬਾਵਾ, ਬੀਬੀ ਸੁਰੇਸ਼ ਕੁਮਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਸਮਰਥਕ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ